ਪਟਾਕੇ ਵੇਚਣ ਵਾਲਿਆਂ ਨੂੰ 28 ਤੱਕ ਮਿਲੇਗਾ ਆਰਜ਼ੀ ਲਾਇਸੈਂਸ
08:39 AM Oct 26, 2024 IST
Advertisement
ਪੱਤਰ ਪ੍ਰੇਰਕ
ਰਤੀਆ, 25 ਅਕਤੂਬਰ
ਉਪ ਮੰਡਲ ਮੈਜਿਸਟਰੇਟ ਜਗਦੀਸ਼ ਚੰਦਰ ਨੇ ਦੱਸਿਆ ਕਿ ਦੀਵਾਲੀ ਮੌਕੇ ਪਟਾਕਿਆਂ/ਆਤਿਸ਼ਬਾਜ਼ੀ ਦੀ ਵਿਕਰੀ ਲਈ ਆਰਜ਼ੀ ਲਾਇਸੈਂਸ ਲੈਣ ਦੇ ਚਾਹਵਾਨ ਆਪਣੀ ਅਰਜ਼ੀ ਸਬੰਧਤ ਉਪ ਮੰਡਲ ਅਫ਼ਸਰ ਦੇ ਦਫ਼ਤਰ ਵਿੱਚ 28 ਅਕਤੂਬਰ 10 ਵਜੇ ਤੱਕ ਦੇ ਸਕਦੇ ਹਨ। ਨਿਰਧਾਰਤ ਸਮੇਂ ਤੋਂ ਬਾਅਦ ਕੋਈ ਵੀ ਅਰਜ਼ੀ ਫਾਰਮ ਸਵੀਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਆਰਜ਼ੀ ਲਾਇਸੈਂਸ ਦੀ ਚੋਣ 28 ਅਕਤੂਬਰ ਨੂੰ ਸ਼ਾਮ 4 ਵਜੇ ਡਰਾਅ ਰਾਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੀਵਾਲੀ ਦੇ ਤਿਉਹਾਰ ’ਤੇ ਕੋਈ ਵੀ ਵਿਅਕਤੀ ਬਿਨਾਂ ਲਾਇਸੈਂਸ ਤੋਂ ਪਟਾਕੇ ਅਤੇ ਆਤਿਸ਼ਬਾਜ਼ੀ ਨਾ ਵੇਚੇ। ਜੇ ਕੋਈ ਵਿਅਕਤੀ ਬਿਨਾਂ ਲਾਇਸੈਂਸ ਤੋਂ ਪਟਾਕੇ, ਆਤਿਸ਼ਬਾਜੀ ਵੇਚਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਨੂੰ ਹਾਈਕੋਰਟ ਦੇ ਹੁਕਮਾਂ ਦੀ ਅਣਦੇਖੀ ਸਮਝੀ ਜਾਵੇਗੀ।
Advertisement
Advertisement
Advertisement