For the best experience, open
https://m.punjabitribuneonline.com
on your mobile browser.
Advertisement

ਪਟਾਕੇ ਵੇਚਣ ਵਾਲਿਆਂ ਦੇ ਡਰਾਅ ਕੱਢੇ

10:03 AM Oct 15, 2024 IST
ਪਟਾਕੇ ਵੇਚਣ ਵਾਲਿਆਂ ਦੇ ਡਰਾਅ ਕੱਢੇ
ਪਟਾਕਾ ਵਪਾਰੀਆਂ ਦੇ ਡਰਾਅ ਕੱਢਦੇ ਹੋਏ ਅੀਧਕਾਰੀ।
Advertisement

ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 14 ਅਕਤੂਬਰ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਨਗਰ ਸੁਧਾਰ ਟਰਸੱਟ ਦੇ ਚੇਅਰਮੈਨ ਅਸ਼ੋਕ ਤਲਵਾੜ ਅਤੇ ਵਧੀਕ ਕਮਿਸ਼ਨਰ (ਜਨਰਲ) ਜੋਤੀ ਬਾਲਾ ਦੀ ਹਾਜ਼ਰੀ ਵਿੱਚ ਅੱਜ ਪਟਾਕੇ ਵੇਚਣ ਵਾਲਿਆਂ ਦੇ ਡਰਾਅ ਪਾਰਦਰਸ਼ੀ ਢੰਗ ਨਾਲ ਕੱਢੇ ਗਏ।
ਸ੍ਰੀਮਤੀ ਜੋਤੀ ਬਾਲਾ ਨੇ ਦੱਸਿਆ ਕਿ ਪਟਾਕਾ ਵਪਾਰੀਆਂ ਵੱਲੋਂ 1822 ਬਿਨੈ ਪੱਤਰ ਪ੍ਰਾਪਤ ਹੋਏ ਸਨ, ਜਿਨ੍ਹਾਂ ਵਿੱਚੋਂ 15 ਡਰਾਅ ਕੱਢੇ ਗਏ ਹਨ। ਉਨ੍ਹਾਂ ਕਿਹਾ ਕਿ ਕੇਵਲ ਗਰੀਨ ਪਟਾਕੇ ਜੋ ਸੀ.ਐਸ.ਆਈ.ਆਰ-ਨੀਰੀ ਤੋਂ ਪ੍ਰਵਾਨਿਤ ਹੋਣਗੇ, ਉਹੀ ਵੇਚੇ ਜਾਣਗੇ। ਉਨ੍ਹਾਂ ਕਿਹਾ ਕਿ ਅਸਥਾਈ ਲਾਇਸੈਂਸਾਂ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਸਿਵਲ ਰਿਟ ਪਟੀਸ਼ਨ ਨੰਸਰ 23548 ਆਫ 2017 ਦੀਆਂ ਹਦਾਇਤਾਂ ਮੁਤਾਬਿਕ ਅਸਥਾਈ ਲਾਇਸੈਂਸਾਂ ਦੇ ਡਰਾਅ ਕੱਢੇ ਗਏ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੇਰੇ 10 ਵਜੇ ਤੋਂ ਸ਼ਾਮ 7:30 ਵਜੇ ਤੱਕ ਪਟਾਕੇ ਵੇਚਣ ਦੀ ਹੀ ਇਜਾਜ਼ਤ ਹੋਵੇਗੀ ਅਤੇ ਜਿਨ੍ਹਾਂ ਵਿਅਕਤੀਆਂ ਦੇ ਡਰਾਅ ਨਿਕਲੇ ਹਨ, ਉਹੀ ਵਪਾਰੀ ਪਟਾਕੇ ਵੇਚ ਸਕਣਗੇ। ਵਧੀਕ ਡਿਪਟੀ ਕਮਿਸ਼ਨਰ ਨੇ ਪਟਾਕਾ ਵਪਾਰੀਆਂ ਨੂੰ ਕਿਹਾ ਕਿ ਉਹ ਪਟਾਕੇ ਵੇਚਣ ਵਾਲੀ ਜਗ੍ਹਾ ’ਤੇ ਪੂਰੀ ਸਾਵਧਾਨੀ ਵਰਤਣ ਅਤੇ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨ। ਉਨ੍ਹਾਂ ਦੱਸਿਆ ਕਿ ਪਟਾਕੇ ਵੇਚਣ ਵਾਲੀ ਜਗ੍ਹਾ ’ਤੇ ਸੁਰੱਖਿਆ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ। ਬਗੈਰ ਲਾਇਸੈਂਸ ਤੋਂ ਪਟਾਕੇ ਵੇਚਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement
Author Image

Advertisement