‘ਆਪ’ ਵਰਕਰ ਦੇ ਘਰ ’ਤੇ ਗੋਲੀਬਾਰੀ; ਪਿੰਡ ਵਿੱਚ ਦਹਿਸ਼ਤ ਦਾ ਮਾਹੌਲ
05:22 PM Mar 18, 2025 IST
ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 18 ਮਾਰਚ
ਇਥੋਂ ਨੇੜਲੇ ਪਿੰਡ ਗੁੰਨੋਵਾਲ ਵਿਚ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਆਪ ਵਰਕਰ ਹਰਪ੍ਰੀਤ ਸਿੰਘ ਹੈਪੀ ਦੇ ਘਰ ਉੱਪਰ ਗੋਲੀਆਂ ਚਲਾਈਆਂ ਗਈਆਂ। ਇਸ ਬਾਰੇ ਜਾਣਕਾਰੀ ਦਿੰਦਿਆਂ ਆਪ ਵਾਲੰਟੀਅਰ ਹਰਪ੍ਰੀਤ ਸਿੰਘ ਹੈਪੀ ਨੇ ਦੱਸਿਆ ਰਾਤ 12 ਵਜੇ ਗੋਲੀ ਚੱਲਣ ਦੀ ਆਵਾਜ਼ ਆਈ, ਜਦੋਂ ਉਸ ਨੇ ਸੀਸੀਟੀਵੀ 'ਤੇ ਵੇਖਿਆ ਦੋ ਅਣਪਛਾਤੇ ਵਿਅਕਤੀ ਘਰ ਦੇ ਗੇਟ ਉਪਰ ਦੋ ਫ਼ਾਇਰ ਕਰ ਕੇ ਦੌੜ ਗਏ। ਉਨ੍ਹਾਂ ਕਿਹਾ ਇਸ ਨਾਲ ਸਹਿਮ ਦਾ ਮਾਹੌਲ ਬਣ ਗਿਆ ਹੈ। ਉਸ ਨੇ ਦੱਸਿਆ ਉਨ੍ਹਾਂ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ।
ਮੌਕੇ ’ਤੇ ਪਹੁੰਚੇ ਪੁਲੀਸ ਜਾਂਚ ਅਧਿਕਾਰੀ ਤਰਸੇਮ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਹੈਪੀ ਵੱਲੋਂ ਸ਼ਿਕਾਇਤ ਦਿੱਤੀ ਗਈ ਹੈ ਕਿ ਉਨ੍ਹਾਂ ਦੇ ਘਰ ਦੇ ਬਾਹਰੀ ਗੇਟ ’ਤੇ ਦੋ ਅਣਪਛਾਤਿਆਂ ਨੇ ਗੋਲੀਆਂ ਚਲਾਈਆਂ। ਪੁਲੀਸ ਵੱਲੋਂ ਸੀਸੀਟੀਵੀ ਕੈਮਰੇ ਖੰਘਾਲੇ ਜਾ ਰਹੇ ਹਨ ਅਤੇ ਜਲਦੀ ਹੀ ਮੁਲਜ਼ਮ ਕਾਬੂ ਕਰ ਲਏ ਜਾਣਗੇ।
Advertisement
Advertisement