ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਉਮੀਦਵਾਰ ਦੇ ਕਾਫ਼ਿਲੇ ’ਤੇ ਫਾਇਰਿੰਗ; ਸਮਰਥਕ ਜ਼ਖ਼ਮੀ

08:07 AM Sep 21, 2024 IST
ਜ਼ਖ਼ਮੀ ਨੌਜਵਾਨ ਨੂੰ ਐਂਬੂਲੈਂਸ ਵਿੱਚ ਪਾਉਂਦੇ ਹੋਏ ਕਾਂਗਰਸੀ ਕਾਰਕੁਨ।

ਪੀਪੀ ਵਰਮਾ
ਪੰਚਕੂਲਾ, 20 ਸਤੰਬਰ
ਇਸ ਜ਼ਿਲ੍ਹੇ ਦੇ ਕਾਲਕਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਤੇ ਕਾਂਗਰਸੀ ਉਮੀਦਵਾਰ ਪ੍ਰਦੀਪ ਚੌਧਰੀ ਦੇ ਕਾਫ਼ਿਲੇ ’ਤੇ ਗੋਲੀਆਂ ਚਲਾਈਆਂ ਗਈਆਂ। ਜਦੋਂ ਪ੍ਰਦੀਪ ਚੌਧਰੀ ਚੋਣ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਬਰਵਾਲਾ ਆ ਰਹੇ ਸਨ ਤਾਂ ਪਿੰਡ ਭੜੌਲੀ ਨੇੜੇ ਉਨ੍ਹਾਂ ਦੇ ਕਾਫ਼ਲੇ ’ਤੇ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ’ਚ ਪ੍ਰਦੀਪ ਚੌਧਰੀ ਤਾਂ ਵਾਲ-ਵਾਲ ਬਚ ਗਏ ਪਰ ਚੌਧਰੀ ਨਾਲ ਮੌਜੂਦ ਇੱਕ ਸਮਰਥਕ ਦੇ ਗੋਲੀਆਂ ਲੱਗੀਆਂ, ਜਿਸ ਦੀ ਪਛਾਣ ਗੋਲਡੀ ਖੇੜੀ ਵਜੋਂ ਹੋਈ ਹੈ। ਉਸ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ ਜਿੱਥੋਂ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਕਾਂਗਰਸੀ ਉਮੀਦਵਾਰ ਪ੍ਰਦੀਪ ਚੌਧਰੀ ਦੇ ਕਾਫ਼ਿਲੇ ’ਤੇ ਹਮਲਾ ਕਰਨ ਵਾਲਿਆਂ ਬਾਰੇ ਹਾਲੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਪਰ ਕਿਹਾ ਜਾ ਰਿਹਾ ਹੈ ਕਿ ਇਸ ਹਮਲੇ ਪਿੱਛੇ ਸ਼ਰਾਰਤੀ ਅਨਸਰਾਂ ਦਾ ਹੱਥ ਹੈ। ਇਹ ਵੀ ਪਤਾ ਲੱਗਿਆ ਹੈ ਕਿ ਕਾਫ਼ਿਲੇ ਦਾ ਕਾਫੀ ਸਮਾਂ ਪਿੱਛਾ ਕੀਤਾ ਗਿਆ। ਇਸ ਹਮਲੇ ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ’ਤੇ ਪ੍ਰਸ਼ਨ ਚਿੰਨ੍ਹ ਲੱਗ ਗਿਆ ਹੈ। ਇਸ ਤੋਂ ਪਹਿਲਾਂ ਪੁਲੀਸ ਵੱਲੋਂ ਦਾਅਵੇ ਕੀਤੇ ਜਾ ਰਹੇ ਸਨ ਕਿ ਪੰਚਕੂਲਾ ਅਤੇ ਕਾਲਕਾ ਹਲਕੇ ਵਿੱਚ ਲਗਾਏ ਗਏ ਨਾਕਿਆਂ ਉੱਤੇ ਪੂਰੀ ਚੈਕਿੰਗ ਕੀਤੀ ਜਾ ਰਹੀ ਹੈ ਪਰ ਅੱਜ ਦੇ ਹਮਲੇ ਤੋਂ ਬਾਅਦ ਪੁਲੀਸ ਦੇ ਇਹ ਦਾਅਵੇ ਖੋਖਲੇ ਨਜ਼ਰ ਆ ਰਹੇ ਹਨ। ਇਸ ਤੋਂ ਬਾਅਦ ਪੁਲੀਸ ਨੇ ਹਾਲਾਤ ਦਾ ਜਾਇਜ਼ਾ ਲਿਆ। ਦੱਸਿਆ ਜਾ ਰਿਹਾ ਹੈ ਕਿ ਗੋਲਡੀ ਖੇੜੀ ਨੂੰ ਦੋ ਗੋਲੀਆਂ ਲੱਗੀਆਂ ਹਨ। ਪੁਲੀਸ ਵੱਲੋਂ ਵੱਖ ਵੱਖ ਪਹਿਲੂਆਂ ’ਤੇ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਨੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement

Advertisement