ਮੋਟਰਸਾਈਕਲ ਸਵਾਰਾਂ ਵੱਲੋਂ ਫਾਇਰਿੰਗ
07:44 AM Dec 03, 2024 IST
ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 2 ਦਸੰਬਰ
ਅੰਬਾਲਾ ਕੈਂਟ ਦੇ ਗੋਲ ਚੱਕਰ ’ਤੇ ਸਥਿਤ ਜਨਤਾ ਸਵੀਟਸ ’ਤੇ ਰਾਤ 2 ਵਜੇ ਮੋਟਰਸਾਈਕਲ ਸਵਾਰ ਫਾਇਰਿੰਗ ਕਰਕੇ ਫਰਾਰ ਹੋ ਗਏ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਮੌਕੇ ’ਤੇ ਪਹੁੰਚੀ ਅਤੇ ਦੁਕਾਨ ਦੇ ਬਾਹਰੋਂ ਪੰਜ ਖੋਲ ਬਰਾਮਦ ਕੀਤੇ। ਫ਼ਿਲਹਾਲ ਪੁਲੀਸ ਜਾਂਚ ਵਿਚ ਜੁਟੀ ਹੋਈ ਹੈ। ਫਾਇਰਿੰਗ ਦੀ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਸੀਸੀਟੀਵੀ ਵਿੱਚ ਸਾਫ ਨਜ਼ਰ ਆ ਰਿਹਾ ਹੈ ਕਿ ਦੋ ਨਕਾਬਪੋਸ਼ ਬਦਮਾਸ਼ਾਂ ਨੇ ਪੰਜ ਰਾਊਂਡ ਫਾਇਰ ਕੀਤੇ ਅਤੇ ਦੌੜ ਗਏ। ਦੁਕਾਨ ਮਾਲਕ ਨੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਤੇ ਫਾਇਰਿੰਗ ਅਚਾਨਕ ਹੋਈ ਹੈ। ਪੂਰੇ ਮਾਮਲੇ ਦੀ ਜਾਣਕਾਰੀ ਪੁਲੀਸ ਨੂੰ ਦੇ ਦਿੱਤੀ ਗਈ ਹੈ। ਮੌਕੇ ’ਤੇ ਪਹੁੰਚੇ ਡੀਐੱਸਪੀ ਨੇ ਦੱਸਿਆ ਕਿ ਅਜੇ ਤੱਕ ਦੁਕਾਨਦਾਰ ਨੂੰ ਕੋਈ ਫਿਰੌਤੀ ਦੀ ਕਾਲ ਨਹੀਂ ਆਈ। ਉਨ੍ਹਾਂ ਕਿਹਾ ਕਿ ਸੀਸੀਟੀਵੀ ਫੁਟੇਜ ਕਬਜ਼ੇ ਵਿਚ ਲੈ ਲਈ ਗਈ ਹੈ।
Advertisement
Advertisement