ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨੀਪੁਰ ਦੇ ਜਿਰੀਬਾਮ ਜ਼ਿਲ੍ਹੇ ’ਚ ਗੋਲੀਬਾਰੀ

07:38 AM Sep 19, 2024 IST

ਇੰਫਾਲ, 18 ਸਤੰਬਰ
ਮਨੀਪੁਰ ਦੇ ਜਿਰੀਬਾਮ ਜ਼ਿਲ੍ਹੇ ਦੇ ਮੋਂਗਬੰਗ ਮੈਤਈ ਪਿੰਡ ’ਤੇ ਮਸ਼ਕੂਕ ਅਤਿਵਾਦੀਆਂ ਨੇ ਹਮਲਾ ਕਰ ਦਿੱਤਾ। ਪੁਲੀਸ ਨੇ ਦੱਸਿਆ ਕਿ ਮੰਗਲਵਾਰ ਸ਼ਾਮ ਕਰੀਬ 7 ਵਜੇ ਅਤਿਵਾਦੀਆਂ ਨੇ ਆਧੁਨਿਕ ਹਥਿਆਰਾਂ ਨਾਲ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਪਿੰਡ ਦੇ ਵਾਲੰਟੀਅਰਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਪੁਲੀਸ ਮੁਤਾਬਕ ਇਸ ਗੋਲੀਬਾਰੀ ਵਿਚ ਕੋਈ ਜ਼ਖ਼ਮੀ ਨਹੀਂ ਹੋਇਆ। ਇਕ ਅਧਿਕਾਰੀ ਨੇ ਦੱਸਿਆ ਕਿ ਸਥਿਤੀ ’ਤੇ ਕਾਬੂ ਪਾਉਣ ਲਈ ਸੁਰੱਖਿਆ ਬਲਾਂ ਨੂੰ ਮੌਕੇ ’ਤੇ ਭੇਜਿਆ ਗਿਆ, ਜਿਸ ਤੋਂ ਬਾਅਦ ਰਾਤ ਕਰੀਬ 8 ਵਜੇ ਗੋਲੀਬਾਰੀ ਰੁਕ ਗਈ। ਇਕ ਹੋਰ ਅਧਿਕਾਰੀ ਨੇ ਕਿਹਾ ਕਿ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਪਿੰਡ ਵਾਸੀਆਂ ਨੂੰ ਸੁਰੱਖਿਆ ਬਲਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਗਈ ਹੈ। ਪੁਲੀਸ ਅਧਿਕਾਰੀ ਨੇ ਪਿੰਡ ਵਾਸੀਆਂ ਦੇ ਹਵਾਲੇ ਨਾਲ ਦੱਸਿਆ ਕਿ ਪਿਛਲੇ ਕੁਝ ਦਿਨਾਂ ਵਿੱਚ ਪਿੰਡ ’ਚ ਕਈ ਡਰੋਨ ਉਡਦੇ ਦੇਖੇ ਗਏ ਹਨ। ਜ਼ਿਕਰਯੋਗ ਹੈ ਕਿ ਸੁਰੱਖਿਆ ਬਲਾਂ ਨੇ ਸੋਮਵਾਰ ਨੂੰ ਇੰਫਾਲ ਪੂਰਬੀ ਜ਼ਿਲ੍ਹੇ ਦੇ ਚਾਨੁੰਗ ਅਤੇ ਸੀ ਜ਼ੌਲੇਨ ਪਿੰਡਾਂ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਕੁਝ ਹਥਿਆਰ ਬਰਾਮਦ ਕੀਤੇ ਸਨ। -ਪੀਟੀਆਈ

Advertisement

Advertisement