For the best experience, open
https://m.punjabitribuneonline.com
on your mobile browser.
Advertisement

ਮਨੀਪੁਰ ਦੇ ਜਿਰੀਬਾਮ ਜ਼ਿਲ੍ਹੇ ਵਿੱਚ ਗੋਲੀਬਾਰੀ

07:44 AM Jul 09, 2024 IST
ਮਨੀਪੁਰ ਦੇ ਜਿਰੀਬਾਮ ਜ਼ਿਲ੍ਹੇ ਵਿੱਚ ਗੋਲੀਬਾਰੀ
Advertisement

ਇੰਫਾਲ, 8 ਜੁਲਾਈ
ਮਨੀਪੁਰ ਦੇ ਜਿਰੀਬਾਮ ਜ਼ਿਲ੍ਹੇ ਦੇ ਗੁਲਾਰਥਲ ਇਲਾਕੇ ਵਿੱਚ ਅੱਜ ਤੜਕੇ ਅਣਪਛਾਤੇ ਵਿਅਕਤੀਆਂ ਨੇ ਗੋਲੀਬਾਰੀ ਕੀਤੀ। ਇਸ ਸਬੰਧੀ ਇੱਕ ਅਧਿਕਾਰੀ ਨੇ ਦੱਸਿਆ, ‘ਬੰਦੂਕਧਾਰੀਆਂ ਨੇ ਸਵੇਰੇ 3.30 ਵਜੇ ਗੁਲਾਰਥਲ ਦੇ ਮੈਤੇਈ ਇਲਾਕੇ ਵੱਲ ਕਈ ਰਾਊਂਡ ਫਾਇਰ ਕੀਤੇ, ਜਿਸਦੇ ਜੁਆਬ ’ਚ ਸੁਰੱਖਿਆ ਬਲਾਂ ਨੇ ਕਾਰਵਾਈ ਕੀਤੀ। ਦੋਵੇਂ ਪਾਸਿਓਂ ਗੋਲੀਬਾਰੀ ਸਵੇਰੇ 7 ਵਜੇ ਤਕ ਚੱਲਦੀ ਰਹੀ।’ ਦੱਸਣਯੋਗ ਹੈ ਕਿ ਸੁਰੱਖਿਆ ਬਲਾਂ ਨੂੰ ਨੇੜਲੇ ਇਲਾਕਿਆਂ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਤਾਇਨਾਤ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਇਸ ਹਮਲੇ ਦੌਰਾਨ ਪੁਲੀਸ ਦੇ ਇੱਕ ਬੁਲੇਟ ਪਰੂਫ ਵਾਹਨ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਪੁਲੀਸ ਮੁਤਾਬਕ ਹਮਲਾਵਰ ਅਚਾਨਕ ਆਏ  ਅਤੇ ਉਨ੍ਹਾਂ ਹਮਲਾ ਕਰ ਦਿੱਤਾ। ਉਨ੍ਹਾਂ ਵੱਲੋਂ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁੱਝ ਸਮੇਂ ਤੋਂ ਮਨੀਪੁਰ ਤੋਂ ਨਸਲੀ ਿਹੰਸਾ ਜਾਰੀ ਹੈ ਜਿਸ ਵਿੱਚ 200 ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ ਕਈ ਜ਼ਖ਼ਮੀ ਹੋ ਗਏ ਹਨ। -ਪੀਟੀਆਈ

Advertisement

Advertisement
Author Image

Advertisement
Advertisement
×