ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਿਮ ਤੋਂ ਬਾਹਰ ਨਿਕਲ ਰਹੇ ਨੌਜਵਾਨਾਂ ’ਤੇ ਫਾਇਰਿੰਗ, ਦੋ ਹਲਾਕ

06:56 AM Dec 27, 2024 IST

ਪੱਤਰ ਪ੍ਰੇਰਕ
ਯਮੁਨਾਨਗਰ, 26 ਦਸੰਬਰ
ਇੱਥੋਂ ਦੇ ਪਿੰਡ ਖੇੜੀ ਲੱਖਾ ਸਿੰਘ ਵਿੱਚ ਸਥਿਤ ਜਿਮ ਤੋਂ ਬਾਹਰ ਆ ਰਹੇ ਤਿੰਨ ਨੌਜਵਾਨਾਂ ’ਤੇ 5 ਨਕਾਬਪੋਸ਼ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਜ਼ਖ਼ਮੀ ਹੋ ਗਿਆ। ਜ਼ਖਮੀ ਨੌਜਵਾਨ ਨੇ ਨੇੜੇ ਦੇ ਹਸਪਤਾਲ ਵਿੱਚ ਭੱਜ ਕੇ ਜਾਨ ਬਚਾਈ। ਹਮਲਾਵਰਾਂ ਨੇ ਹਸਪਤਾਲ ਵਿੱਚ ਤੀਜੇ ਨੌਜਵਾਨ ਦਾ ਪਿੱਛਾ ਵੀ ਕੀਤਾ ਅਤੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਜ਼ਖ਼ਮੀ ਦੀ ਨਾਜ਼ੁਕ ਹਾਲਤ ਨੂੰ ਵੇਖਦਿਆਂ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਸਾਰੀ ਘਟਨਾ ਸੀਸੀਟੀਵੀ ਫੁਟੇਜ ਵਿੱਚ ਕੈਦ ਹੋ ਗਈ ਹੈ। ਮਿ੍ਰਤਕਾਂ ਦੀ ਪਛਾਣ ਵਰਿੰਦਰ ਰਾਣਾ (32) ਵਾਸੀ ਪਿੰਡ ਗੋਲਨੀ, ਪੰਕਜ ਮਲਿਕ (37) ਵਾਸੀ ਬੜੌਤ, ਉੱਤਰ ਪ੍ਰਦੇਸ਼ ਵਜੋਂ ਹੋਈ। ਅਰਜੁਨ ਰਾਣਾ ਵਾਸੀ ਉਨਹੇੜੀ ਜ਼ਖਮੀ ਹੋ ਗਿਆ। ਇਹ ਹਮਲਾ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਹੋਇਆ ਦੱਸਿਆ ਜਾ ਰਿਹਾ ਹੈ।

Advertisement

Advertisement