For the best experience, open
https://m.punjabitribuneonline.com
on your mobile browser.
Advertisement

ਸਲਮਾਨ ਦੇ ਘਰ ਬਾਹਰ ਗੋਲੀਬਾਰੀ: ਛੇ ਮੁਲਜ਼ਮਾਂ ਖ਼ਿਲਾਫ਼ ਮਕੋਕਾ ਲਾਇਆ

07:00 AM Apr 28, 2024 IST
ਸਲਮਾਨ ਦੇ ਘਰ ਬਾਹਰ ਗੋਲੀਬਾਰੀ  ਛੇ ਮੁਲਜ਼ਮਾਂ ਖ਼ਿਲਾਫ਼ ਮਕੋਕਾ ਲਾਇਆ
Advertisement

ਮੁੰਬਈ: ਮੁੰਬਈ ਪੁਲੀਸ ਨੇ ਅਦਾਕਾਰ ਸਲਮਾਨ ਖ਼ਾਨ ਦੇ ਘਰ ਬਾਹਰ 14 ਅਪਰੈਲ ਨੂੰ ਗੋਲੀਬਾਰੀ ਕਰਨ ਦੇ ਮਾਮਲੇ ਸਬੰਧੀ ਛੇ ਮੁਲਜ਼ਮਾਂ ਖ਼ਿਲਾਫ਼ ਮਹਾਰਾਸ਼ਟਰ ਕੰਟਰੋਲ ਆਫ ਆਰਗੇਨਾਈਜ਼ਡ ਕਰਾਈਮ ਐਕਟ (ਮਕੋਕਾ) ਲਾਇਆ ਗਿਆ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਸ਼ੂਟਰ ਵਿੱਕੀ ਗੁਪਤਾ (24) ਅਤੇ ਸਾਗਰ ਪਾਲ (21) ਸਣੇ ਉਨ੍ਹਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਸੋਨੂੰ ਕੁਮਾਰ ਚੰਦਰ ਬਿਸ਼ਨੋਈ (37) ਅਤੇ ਅੰਜੂ ਥਾਪਨ (32) ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਭਰਾ ਅਨਮੋਲ ਬਿਸ਼ਨੋਈ ਖ਼ਿਲਾਫ਼ ਮਕੋਕਾ ਲਾਇਆ ਗਿਆ ਹੈ। ਗੁਪਤਾ ਅਤੇ ਪਾਲ ਦੋਵੇਂ ਬਿਹਾਰ ਦੇ ਵਸਨੀਕ ਹਨ, ਦੋਵਾਂ ਨੂੰ 16 ਅਪਰੈਲ ਨੂੰ ਗੁਜਰਾਤ ਦੇ ਕੱਛ ਤੋਂ, ਜਦਕਿ ਸੋਨੂੰ ਬਿਸ਼ਨੋਈ ਅਤੇ ਥਾਪਨ ਨੂੰ 25 ਅਪਰੈਲ ਨੂੰ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਅਨਮੋਲ ਬਿਸ਼ਨੋਈ ਨੇ ਫੇਸਬੁੱਕ ਪੋਸਟ ਜ਼ਰੀਏ ਹਮਲੇ ਦੀ ਜ਼ਿੰਮੇਵਾਰੀ ਲਈ ਸੀ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×