ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਲਮਾਨ ਦੇ ਘਰ ਬਾਹਰ ਗੋਲੀਬਾਰੀ: ਥਾਪਨ ਦਾ ਪਰਿਵਾਰ ਹਾਈ ਕੋਰਟ ਪੁੱਜਿਆ

07:52 AM May 06, 2024 IST

ਮੁੰਬਈ, 5 ਮਈ
ਮੁੰਬਈ ਵਿੱਚ ਅਦਾਕਾਰ ਸਲਮਾਨ ਖ਼ਾਨ ਦੇ ਘਰ ਦੇ ਬਾਹਰ ਗੋਲੀਬਾਰੀ ਨਾਲ ਜੁੜੇ ਮਾਮਲੇ ’ਚ ਗ੍ਰਿਫ਼ਤਾਰੀ ਮਗਰੋਂ ਪੁਲੀਸ ਹਿਰਾਸਤ ਵਿੱਚ ਮਾਰੇ ਗਏ ਮੁਲਜ਼ਮ ਅਨੁਜ ਥਾਪਨ ਦੇ ਪਰਿਵਾਰ ਨੇ ਉਸ ਦੀ ਮੌਤ ਦੀ ਜਾਂਚ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਤੋਂ ਕਰਵਾਏ ਜਾਣ ਦੀ ਮੰਗ ਕਰਦਿਆਂ ਬੰਬਈ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਪੁਲੀਸ ਦਾ ਦਾਅਵਾ ਹੈ ਕਿ ਥਾਪਨ ਨੇ ਹਵਾਲਾਤ ਵਿੱਚ ਆਤਮਹੱਤਿਆ ਕਰ ਲਈ ਜਦਕਿ ਥਾਪਨ ਦੀ ਮਾਂ ਰੀਤਾ ਦੇਵੀ ਨੇ ਸ਼ੁੱਕਰਵਾਰ ਨੂੰ ਹਾਈ ਕੋਰਟ ਵਿੱਚ ਦਾਇਰ ਆਪਣੀ ਪਟੀਸ਼ਨ ਵਿੱਚ ਦੋਸ਼ ਲਾਇਆ ਕਿ ਉਸ ਦੇ ਪੁੱਤ ਦੀ ਹੱਤਿਆ ਕੀਤੀ ਗਈ ਹੈ। ਪਟੀਸ਼ਨ ਵਿੱਚ ਰੀਤਾ ਦੇਵੀ ਨੇ ਹਾਈ ਕੋਰਟ ਤੋਂ ਉਸ ਦੇ ਪੁੱਤ ਦੀ ਮੌਤ ਦੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਕਿ ਪੁਲੀਸ ਨੇ ਹਿਰਾਸਤ ਵਿੱਚ ਥਾਪਨ ਨੂੰ ਕੁੱਟਿਆ ਅਤੇ ਤਸੀਹੇ ਦਿੱਤੇ। ਹਾਈ ਕੋਰਟ ਤੋਂ ਇਹ ਵੀ ਮੰਗ ਕੀਤੀ ਗਈ ਹੈ ਕਿ ਉਹ ਪੁਲੀਸ ਨੂੰ ਉਸ ਥਾਣੇ ਅਤੇ ਹਵਾਲਾਤ ਦੀ ਸੀਸੀਟੀਵੀ ਫੁਟੇਜ ਸੌਂਪਣ ਦੇ ਹੁਕਮ ਦੇਵੇ ਜਿੱਥੇ ਥਾਪਨ ਨੂੰ ਰੱਖਿਆ ਗਿਆ ਸੀ। ਪਟੀਸ਼ਨਕਰਤਾ ਨੇ ਗੋਲੀਬਾਰੀ ਦੀ ਘਟਨਾ ਦੀ ਜਾਂਚ ਕਰ ਰਹੇ ਪੁਲੀਸ ਅਧਿਕਾਰੀਆਂ ਦੇ 24 ਅਪਰੈਲ ਤੋਂ ਦੋ ਮਈ ਤੱਕ ਦੇ ਕਾਲ ਡੇਟਾ ਰਿਕਾਰਡ ਨੂੰ ਸੁਰੱਖਿਅਤ ਕਰਨ ਦੀ ਮੰਗ ਵੀ ਕੀਤੀ। ਪਟੀਸ਼ਨ ਵਿੱਚ ਥਾਪਨ ਦੀ ਲਾਸ਼ ਦਾ ਦੁਬਾਰਾ ਪੋਸਟਮਾਰਟਮ ਕਰਵਾਉਣ ਦੀ ਮੰਗ ਕੀਤੀ ਹੈ। ਪੁਲੀਸ ਅਨੁਸਾਰ ਗੋਲੀਬਾਰੀ ਦੀ ਘਟਨਾ ਸਬੰਧੀ ਥਾਪਨ, ਸੋਨੂੰ ਬਿਸ਼ਨੋਈ, ਕਥਿਤ ਸ਼ੂਟਰ ਸਾਗਰ ਪਾਲ ਅਤੇ ਵਿੱਕੀ ਗੁਪਤਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਦਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਲੋੜੀਂਦੇ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। -ਪੀਟੀਆਈ

Advertisement

Advertisement
Advertisement