ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਨੀਪੁਰ ’ਚ ਮੁੜ ਹੋਈ ਗੋਲੀਬਾਰੀ; ਸੁਰੱਖਿਆ ਬਲ ਤਾਇਨਾਤ

07:19 AM Jun 24, 2024 IST

ਇੰਫਾਲ, 23 ਜੂਨ
ਮਨੀਪੁਰ ਵਿੱਚ ਦੋ ਲੜਾਕੂ ਭਾਈਚਾਰਿਆਂ ਦੇ ਹਥਿਆਰਬੰਦ ਮੈਂਬਰਾਂ ਦਰਮਿਆਨ ਤਾਜ਼ਾ ਗੋਲੀਬਾਰੀ ਹੋਈ ਹੈ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਕੁੱਝ ਹਥਿਆਰਬੰਦ ਵਿਅਕਤੀਆਂ ਨੇ ਸ਼ਨਿੱਚਰਵਾਰ ਰਾਤ ਕਰੀਬ 10:30 ਵਜੇ ਗੁਆਂਢੀ ਕਾਂਗਪੋਕਪੀ ਜ਼ਿਲ੍ਹੇ ਵਿੱਚ ਪਹਾੜੀ ਖੇਤਰਾਂ ਤੋਂ ਇੰਫਾਲ ਜ਼ਿਲ੍ਹੇ ਦੇ ਥਾਮਨਾਪੋਕਪੀ ਅਤੇ ਲਾਮਲਾਈ ਇਲਾਕਿਆਂ ਵੱਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਦੱਸਿਆ ਕਿ ਸਥਾਨਕ ਪੇਂਡੂ ਵਾਲੰਟੀਅਰਾਂ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀਬਾਰੀ ਕੀਤੀ। ਇਲਾਕੇ ਵਿੱਚ ਸਥਿਤੀ ’ਤੇ ਕਾਬੂ ਪਾਉਣ ਲਈ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਇੱਕ ਘੰਟੇ ਮਗਰੋਂ ਗੋਲੀਬਾਰੀ ਰੁਕ ਗਈ ਅਤੇ ਕਿਸੇ ਦੇ ਵੀ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ। ਇੰਫਾਲ ਘਾਟੀ ਵਿੱਚ ਰਹਿਣ ਵਾਲੇ ਮੈਤੇਈ ਅਤੇ ਪਹਾੜੀ ਇਲਾਕਿਆਂ ਵਿੱਚ ਰਹਿਣ ਵਾਲੇ ਕੁੱਕੀ ਭਾਈਚਾਰੇ ਦਰਮਿਆਨ ਪਿਛਲੇ ਸਾਲ ਮਈ ਤੋਂ ਜਾਰੀ ਨਸਲੀ ਹਿੰਸਾ ਦੌਰਾਨ 200 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ। -ਪੀਟੀਆਈ

Advertisement

Advertisement
Advertisement