ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਕੂਲ ਵਿੱਚ ਸਾਬਕਾ ਮੁੱਖ ਮੰਤਰੀ ਦੀ ਪਹਿਲੀ ਬਰਸੀ ਮੌਕੇ ਸਮਾਗਮ

07:11 AM Apr 26, 2024 IST

ਇਕਬਾਲ ਸਿੰਘ ਸ਼ਾਂਤ
ਲੰਬੀ, 25 ਅਪਰੈਲ
ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਬਾਦਲ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਮੌਕੇ ਗੁਰਦੁਆਰਾ ਬਿਰਧ ਆਸਰਸ਼ ਬਾਦਲ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ। ਇਸ ਮੌਕੇ ਪ੍ਰਿੰਸੀਪਲ, ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਉਨ੍ਹਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਦਿੱਤੀ ਗਈ। ਗੁਰਬਾਣੀ ਕੀਰਤਨ ਜ਼ਰੀਏ ਸ੍ਰੀ ਬਾਦਲ ਦੀ ਆਤਮਿਕ ਸ਼ਾਂਤੀ ਨਮਿਤ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਬਨਵਾਲਾ ਨੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨਾਲ ਬਿਤਾਏ ਪਲਾਂ ਨੂੰ ਭਾਵੁਕਤਾ ਨਾਲ ਯਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਸ੍ਰੀ ਬਾਦਲ ਦੇ ਚੰਗੇਰੇ ਗੁਣਾਂ ਤੋਂ ਸੇਧ ਲੈਣ ਲਈ ਪ੍ਰੇਰਿਆ। ਇਸ ਮੌਕੇ ਵਿਦਿਆਰਥੀਆਂ ਨੂੰ ਬਾਦਲ ਸਾਹਿਬ ਦੇ ਜੀਵਨ ਸੰਘਰਸ਼, ਪ੍ਰਾਪਤੀਆਂ, ਪੰਜਾਬ, ਪੰਜਾਬੀ ਤੇ ਪੰਜਾਬੀਅਤ ਲਈ ਪਾਏ ਵਡਮੁੱਲੇ ਯੋਗਦਾਨ ਵਾਰੇ ਜਾਣੂ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਨੇ ਬਿਰਧ ਆਸ਼ਰਮ ਨਾਲ ਇਹ ਸਕੂਲ ਉਨ੍ਹ੍ਵਾਂ ਦੀ ਮਾਤਾ ਜਸਵੰਤ ਕੌਰ ਦੀ ਯਾਦ ਨਮਿਤ ਲੋੜਵੰਦ ਘਰਾਂ ਦੇ ਬੱਚਿਆਂ ਨੂੰ ਮੁਫ਼ਤ ਤੇ ਮਿਆਰੀ ਸਿੱਖਿਆ ਦੇਣ ਲਈ ਖੋਲ੍ਹਿਆ ਸੀ।

Advertisement

Advertisement
Advertisement