For the best experience, open
https://m.punjabitribuneonline.com
on your mobile browser.
Advertisement

ਬੀਰ ਦਵਿੰਦਰ ਨਮਿੱਤ ਪਹਿਲੀ ਬਰਸੀ ਭਲਕੇ

08:44 AM May 25, 2024 IST
ਬੀਰ ਦਵਿੰਦਰ ਨਮਿੱਤ ਪਹਿਲੀ ਬਰਸੀ ਭਲਕੇ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 24 ਮਈ
ਉੱਘੇ ਵਿਦਵਾਨ ਅਤੇ ਸਿਆਸਤਦਾਨ ਮਰਹੂਮ ਬੀਰ ਦਵਿੰਦਰ ਸਿੰਘ ਨਮਿੱਤ ਪਹਿਲੀ ਬਰਸੀ ਸਬੰਧੀ 26 ਮਈ ਨੂੰ ਪਟਿਆਲਾ ਦੇ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਸਮਾਗਮ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਉਨ੍ਹਾਂ ਦੇ ਸਪੁੱਤਰ ਐਡਵੋਕੇਟ ਅਨੰਤਬੀਰ ਸਿੰਘ ਸਰਾਓ ਨੇ ਦਿੱਤੀ। ਇਸ ਮੌਕੇ ਉਨ੍ਹਾਂ ਨੂੰ ਵੱਖ ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਵੀ ਭੇਟ ਕੀਤੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਬੀਰ ਦਵਿੰਦਰ ਸਿੰਘ ਆਲ ਇੰਡੀਆ ਸਿੱਖ ਸਟੂਡੈਂਟ ਦੇ ਪ੍ਰਧਾਨ ਸਮੇਤ ਵੱਖ ਵੱਖ ਪਾਰਟੀਆਂ ਵਿੱਚ ਵੱਖ ਵੱਖ ਅਹੁਦਿਆਂ ’ਤੇ ਰਹੇ।
ਉਹ ਕਾਂਗਰਸ ਦੀ ਟਿਕਟ ’ਤੇ 1980 ਵਿੱਚ ਸਰਹਿੰਦ ਅਤੇ 2002 ਵਿੱਚ ਖਰੜ ਤੋਂ ਵਿਧਾਇਕ ਬਣੇ। ਇਸ ਦੌਰਾਨ ਹੀ ਉਹ ਪੰਜਾਬ ਵਿਧਾਨ ਸਭਾ ਵਿੱਚ ਡਿਪਟੀ ਸਪੀਕਰ ਵੀ ਬਣੇ। ਇਸ ਦੌਰਾਨ ਉਨ੍ਹਾਂ ਨੇ ਆਪਣੇ ਹਲਕੇ ਵਿੱਚ ਅਨੇਕਾਂ ਹੀ ਮਹੱਤਵਪੂਰਨ ਕੰਮ ਕਰਵਾਏ। ਉਹ ਲੋਕ ਹਿਤੂ ਨੇਤਾ ਵਜੋਂ ਵੀ ਜਾਣੇ ਜਾਂਦੇ ਸਨ। ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਨੂੰ ਵਰਸਾਏ ਬੀਰ ਦਵਿੰਦਰ ਸਿੰਘ ਗੁਣੀ ਗਿਆਨੀ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਚਰਚਿਤ ਨੇਤਾ ਬਣ ਕੇ ਰਹੇ।

Advertisement

Advertisement
Author Image

joginder kumar

View all posts

Advertisement
Advertisement
×