For the best experience, open
https://m.punjabitribuneonline.com
on your mobile browser.
Advertisement

ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ 10 ਮਾਰਚ ਨੂੰ

06:32 AM Feb 24, 2024 IST
ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ 10 ਮਾਰਚ ਨੂੰ
Advertisement

ਪੱਤਰ ਪ੍ਰੇਰਕ
ਲੰਬੀ, 23 ਫਰਵਰੀ
ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ 10 ਮਾਰਚ ਨੂੰ ਮਨਾਈ ਜਾਵੇਗੀ। ਇਸ ਸਬੰਧੀ ਪਿੰਡ ਬਾਦਲ ਵਿੱਚ ਉਨ੍ਹਾਂ ਦੇ ਸਸਕਾਰ ਵਾਲੀ ਥਾਂ ’ਤੇ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਲੰਬੀ ਹਲਕੇ ਵਿੱਚ ਪਿੰਡ ਮਿੱਡੂਖੇੜਾ, ਚੱਕ ਮਿੱਡੂ ਸਿੰਘ ਵਾਲਾ, ਭਾਈਕੇਰਾ ਅਤੇ ਲੰਬੀ ਵਿੱਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੀਨੀਅਰ ਅਕਾਲੀ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ, ਸਾਬਕਾ ਚੇਅਰਮੈਨ ਗੁਰਬਖਸ਼ੀਸ਼ ਸਿੰਘ ਮਿੱਡੂਖੇੜਾ ਤੇ ਅਵਤਾਰ ਸਿੰਘ ਬਨਵਾਲਾ ਵੀ ਮੌਜੂਦ ਸਨ।

Advertisement

Advertisement
Author Image

joginder kumar

View all posts

Advertisement
Advertisement
×