For the best experience, open
https://m.punjabitribuneonline.com
on your mobile browser.
Advertisement

ਬਾਸਮਤੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਖ਼ਿਲਾਫ਼ ਪਹਿਲਾ ਕੇਸ ਦਰਜ

11:08 AM Sep 18, 2024 IST
ਬਾਸਮਤੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਖ਼ਿਲਾਫ਼ ਪਹਿਲਾ ਕੇਸ ਦਰਜ
ਬਾਸਮਤੀ ਦੀ ਰਹਿੰਦ-ਖੂੰਹਦ ਨੂੰ ਲਾਈ ਅੱਗ ਮਗਰੋਂ ਵਾਹਿਆ ਗਿਆ ਖੇਤ।
Advertisement

ਗੁਰਬਖ਼ਸ਼ਪੁਰੀ
ਤਰਨ ਤਾਰਨ, 17 ਸਤੰਬਰ
ਜ਼ਿਲ੍ਹੇ ਅੰਦਰ ਕਿਸਾਨ ਵੱਲੋਂ ਝੋਨੇ (ਬਾਸਮਤੀ) ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਖ਼ਿਲਾਫ਼ ਥਾਣਾ ਵੈਰੋਵਾਲ ਨੇ ਅੱਜ ਕੇਸ ਦਰਜ ਕੀਤਾ ਹੈ। ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਧਿਕਾਰੀ ਹਰਪਾਲ ਸਿੰਘ ਪੰਨੂ ਨੇ ਦੱਸਿਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸਾਨ ਦੀ ਪਛਾਣ ਨਵਦੀਪ ਸਿੰਘ ਵਾਸੀ ਚੱਕ-ਕਰੇ-ਖਾਂ ਵਜੋਂ ਕੀਤੀ ਗਈ ਹੈ। ਅਜਿਹੀ ਕੁਤਾਹੀ ਕਰਨ ’ਤੇ ਕਿਸੇ ਕਿਸਾਨ ਖ਼ਿਲਾਫ਼ ਜ਼ਿਲ੍ਹੇ ਅੰਦਰ ਇਹ ਪਹਿਲਾ ਕੇਸ ਦਰਜ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਕਿਸਾਨ ਦੀ ਲਾਪ੍ਰਵਾਹੀ ਨੂੰ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਲਗਾਏ ਸੈਟੇਲਾਈਟ ਨੇ 15 ਸਤੰਬਰ ਨੂੰ ਨੋਟ ਕਰ ਲਿਆ ਸੀ, ਜਿਸ ਦੀ ਜਾਣਕਾਰੀ ਉਨ੍ਹਾਂ ਦੇ ਦਫ਼ਤਰ ਨੇ ਪ੍ਰਾਪਤ ਕਰ ਕੇ ਨੋਡਲ ਅਧਿਕਾਰੀ ਗੁਰਜੀਤ ਸਿੰਘ ਨੂੰ ਅਗਲੇਰੀ ਕਾਰਵਾਈ ਕਰਨ ਲਈ ਦਿੱਤੀ ਸੀ। ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਸਰਵੇਅਰ ਗੁਰਜੀਤ ਸਿੰਘ ਵੱਲੋਂ ਦਿੱਤੀ ਜਾਣਕਾਰੀ ਦੇ ਆਧਾਰ ’ਤੇ ਪੁਲੀਸ ਨੇ ਕਿਸਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁੱਖ ਖੇਤੀਬਾੜੀ ਅਧਿਕਾਰੀ ਨੇ ਹਰਪਾਲ ਸਿੰਘ ਪੰਨੂ ਨੇ ਕਿਹਾ ਕਿ ਵਿਭਾਗ ਕਿਸਾਨ ਨੂੰ ਝੋਨੇ, ਬਾਸਮਤੀ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਲਗਾਤਾਰ ਬੇਨਤੀ ਕਰਦਾ ਆ ਰਿਹਾ ਹੈ।

Advertisement

Advertisement
Advertisement
Author Image

Advertisement