For the best experience, open
https://m.punjabitribuneonline.com
on your mobile browser.
Advertisement

ਸੰਦੇਸ਼ਖਲੀ ਮਾਮਲੇ ’ਚ ਸੀਬੀਆਈ ਵੱਲੋਂ ਪਹਿਲਾ ਕੇਸ ਦਰਜ

07:43 AM Apr 26, 2024 IST
ਸੰਦੇਸ਼ਖਲੀ ਮਾਮਲੇ ’ਚ ਸੀਬੀਆਈ ਵੱਲੋਂ ਪਹਿਲਾ ਕੇਸ ਦਰਜ
Advertisement

ਨਵੀਂ ਦਿੱਲੀ: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪੱਛਮੀ ਬੰਗਾਲ ਦੇ ਸੰਦੇਸ਼ਖਲੀ ਵਿੱਚ ਪੰਜ ਪ੍ਰਭਾਵਸ਼ਾਲੀ ਵਿਅਕਤੀਆਂ ਖ਼ਿਲਾਫ਼ ਜ਼ਮੀਨ ਹਥਿਆਉਣ ਅਤੇ ਜਿਣਸੀ ਸੋਸ਼ਣ ਦੇ ਦੋਸ਼ਾਂ ਹੇਠ ਪਹਿਲਾ ਕੇਸ ਦਰਜ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਮਾਮਲਾ ਜ਼ਮੀਨੀ ਵਿਵਾਦ ਨਾਲ ਸਬੰਧਿਤ ਹੈ ਜਿੱਥੇ ਪੀੜਤ ਪਰਿਵਾਰ ਦੀਆਂ ਮਹਿਲਾਵਾਂ ਨੂੰ ਪ੍ਰਭਾਵਸ਼ਾਲੀ ਵਿਅਕਤੀਆਂ ਤੋਂ ਜਿਣਸੀ ਸੋਸ਼ਣ ਦਾ ਸਾਹਮਣਾ ਕਰਨਾ ਪਿਆ। ਸੀਬੀਆਈ ਨੇ ਪੰਜ ਮੁਲਜ਼ਮਾਂ ਅਤੇ ਪੀੜਤਾਂ ਦੀ ਪਛਾਣ ਅਜੇ ਤੱਕ ਜਨਤਕ ਨਹੀਂ ਕੀਤੀ ਹੈ। ਕੋਲਕਾਤਾ ਹਾਈ ਕੋਰਟ ਨੇ 10 ਅਪਰੈਲ ਨੂੰ ਪੱਛਮੀ ਬੰਗਾਲ ਦੇ ਸੰਦੇਸ਼ਖਲੀ ਵਿੱਚ ਮਹਿਲਾਵਾਂ ਖ਼ਿਲਾਫ਼ ਅਪਰਾਧ ਅਤੇ ਜ਼ਮੀਨ ਹਥਿਆਉਣ ਦੇ ਦੋਸ਼ਾਂ ਦੀ ਅਦਾਲਤ ਦੀ ਨਿਗਰਾਨੀ ’ਚ ਸੀਬੀਆਈ ਜਾਂਚ ਦਾ ਹੁਕਮ ਦਿੱਤਾ ਸੀ ਅਤੇ ਕਿਹਾ ਸੀ ਕਿ ਨਿਆਂ ਲਈ ‘ਨਿਰਪੱਖ ਜਾਂਚ’ ਜ਼ਰੂਰੀ ਹੈ। ਸੀਬੀਆਈ ਨੇ ਅਜਿਹੇ ਮਾਮਲਿਆਂ ਵਿੱਚ ਸ਼ਿਕਾਇਤ ਕਰਨ ਲਈ ਲੋਕਾਂ ਵਾਸਤੇ ਇੱਕ ਈਮੇਲ ਆਈਡੀ ਜਾਰੀ ਕੀਤੀ ਸੀ, ਜਿੱਥੇ ਵੱਡੀ ਗਿਣਤੀ ’ਚ ਸ਼ਿਕਾਇਤਾਂ ਮਿਲੀਆਂ। ਏਜੰਸੀ ਨੇ ਦੋਸ਼ਾਂ ਦਾ ਪਤਾ ਲਗਾਉਣ ਅਤੇ ਕੇਸ ਦਰਜ ਕਰਨ ਲਈ ਸੰਦੇਸ਼ਖਲੀ ਵਿੱਚ ਇੱਕ ਟੀਮ ਭੇਜੀ ਸੀ, ਜਿੱਥੇ ਦੋਸ਼ਾਂ ਦੀ ਪਹਿਲੀ ਨਜ਼ਰੇ ਪੁਸ਼ਟੀ ਕੀਤੀ ਜਾ ਸਕੇ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×