ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਹਾਲੀ ’ਚ ਪਹਿਲਾ ਆਜੀਵਿਕਾ ਸਰਸ ਮੇਲਾ ਅੱਜ ਤੋਂ

08:57 AM Oct 18, 2024 IST

ਖੇਤਰੀ ਪ੍ਰਤੀਨਿਧ
ਐਸ.ਏ.ਐਸ.ਨਗਰ (ਮੁਹਾਲੀ), 17 ਅਕਤੂਬਰ
ਮੁਹਾਲੀ ਪਹਿਲੀ ਵਾਰ ‘ਆਜੀਵਿਕਾ ਸਰਸ ਮੇਲੇ’ ਦੀ ਮੇਜ਼ਬਾਨੀ ਕਰੇਗਾ ਅਤੇ 18 ਤੋਂ 27 ਅਕਤੂਬਰ ਤੱਕ ਚੱਲਣ ਵਾਲੇ ਇਸ ਮੇਲੇ ’ਚ ਰਣਜੀਤ ਬਾਵਾ, ਲਖਵਿੰਦਰ ਵਡਾਲੀ, ਗਿੱਪੀ ਗਰੇਵਾਲ, ਕੁਲਵਿੰਦਰ ਬਿੱਲਾ ਸਮੇਤ ਹੋਰ ਗਾਇਕ ਆਪਣੇ ਫ਼ਨ ਦਾ ਮੁਜ਼ਾਹਰਾ ਕਰਨਗੇ।
ਮੁਹਾਲੀ ਦੀ ਡੀਸੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਮੇਲਾ ਸਥਾਨਕ ਸੈਕਟਰ 88 ਵਿੱਚ ਓਪਨ ਗਰਾਊਂਡ (ਮਾਨਵ ਮੰਗਲ ਸਮਾਰਟ ਸਕੂਲ) ਦੇ ਪਿਛਲੇ ਪਾਸੇ ਲੱਗੇਗਾ, ਜਿਸ ਵਿੱਚ ਕਈ ਸੂਬਿਆਂ ਦੇ 600 ਤੋਂ ਵਧੇਰੇ ਕਲਾਕਾਰ, ਦਸਤਕਾਰ, ਵਪਾਰੀ ਅਤੇ ਹੁਨਰਮੰਦ ਲੋਕ ਹਿੱਸਾ ਲੈਣਗੇ, ਜਦ ਕਿ ਰੋਜ਼ਾਨਾ ਹਜ਼ਾਰਾਂ ਲੋਕ ਖਰੀਦੋ-ਫਰੋਖ਼ਤ ਅਤੇ ਮੌਜ-ਮਸਤੀ ਦਾ ਆਨੰਦ ਮਾਣਨਗੇ। ਸਰਸ ਮੇਲੇ ਵਿਚ ਦਸਤਗੀਰ ਤੇ ਕਾਰੀਗਰ 300 ਤੋਂ ਵੱਧ ਸਟਾਲ ਲਗਾਉਣਗੇ। ਸਰਸ ਮੇਲੇ ’ਚ ਸਕੂਲ ਦੀ ਵਰਦੀ ਪਾ ਕੇ ਆਉਣ ਵਾਲੇ ਵਿਦਿਆਰਥੀਆਂ ਨੂੰ ਮੁਫ਼ਤ ਦਾਖ਼ਲਾ ਮਿਲੇਗਾ। ਡੀਸੀ ਮੁਤਾਬਕ ਸਰਸ ਮੇਲੇ ਦੀ ਹਰ ਸ਼ਾਮ ਨੂੰ ਮਸ਼ਹੂਰ ਪੰਜਾਬੀ ਗਾਇਕਾਂ ਦੇ ਪ੍ਰੋਗਰਾਮ ਅਤੇ ਕਾਮੇਡੀ ਸ਼ੋਅ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਸ ਮੇਲੇ ਦੇ ਉਦਘਾਟਨੀ ਦਿਨ 18 ਅਕਤੂਬਰ ਦੀ ਸ਼ਾਮ ਨੂੰ ਪੰਜਾਬੀ ਗਾਇਕ ਰਣਜੀਤ ਬਾਵਾ, 19 ਨੂੰ ਸ਼ਿਵਜੋਤ, 20 ਨੂੰ ਫੈਸ਼ਨ ਸ਼ੋਅ ਤੋਂ ਇਲਾਵਾ ਪਰੀ ਪੰਧੇਰ, ਬਸੰਤ ਕੁਰ, ਸਵਿਤਾਜ ਬਰਾੜ, 21 ਨੂੰ ਜਸਪ੍ਰੀਤ ਸਿੰਘ ਤੇ ਆਸ਼ੀਸ਼ ਸੋਲੰਕੀ ਵੱਲੋਂ ਕਾਮੇਡੀ ਨਾਈਟ, 22 ਨੂੰ ਲਖਵਿੰਦਰ ਵਡਾਲੀ, 23 ਨੂੰ ਭੰਗੜਾ ਤੇ ਗਿੱਧਾ (ਯੂਨੀਵਰਸਿਟੀ ਟੀਮਾਂ ਵੱਲੋਂ), 24 ਨੂੰ ਪੰਜਾਬੀ ਗਾਇਕ ਜੋਬਨ ਸੰਧੂ, 25 ਨੂੰ ਵੱਖੋ ਵੱਖਰੇ ਕਲਾਕਾਰ, 26 ਨੂੰ ਕੁਲਵਿੰਦਰ ਬਿੱਲਾ ਤੇ ਮੇਲੇ ਦੀ ਆਖਰੀ ਰਾਤ 27 ਅਕਤੂਬਰ ਨੂੰ ਗਿੱਪੀ ਗਰੇਵਾਲ ਆਪਣੇ ਫ਼ਨ ਦਾ ਮੁਜ਼ਾਹਰਾ ਕਰਨਗੇ।

Advertisement

Advertisement