ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕ੍ਰਿਕਟ ਵਿਸ਼ਵ ਕੱਪ: ਨਿਊਜ਼ੀਲੈਂਡ ਨੇ ਮੌਜੂਦਾ ਚੈਂਪੀਅਨ ਇੰਗਲੈਂਡ ਨੂੰ 9 ਵਿਕਟਾਂ ਨਾਲ ਹਰਾਇਆ

02:37 PM Oct 05, 2023 IST

ਅਹਿਮਦਾਬਾਦ, 5 ਅਕਤੂਬਰ
ਡੈਵੋਨ ਕੌਨਵੇਅ ਤੇ ਰਚਨਿ ਰਵਿੰਦਰਾ ਦੇ ਨਾਬਾਦ ਸੈਂਕੜਿਆਂ ਤੇ ਦੂਜੀ ਵਿਕਟ ਲਈ 273 ਦੌੜਾਂ ਦੀ ਭਾਈਵਾਲੀ ਸਦਕਾ ਨਿਊਜ਼ੀਲੈਂਡ ਨੇ ਅੱਜ ਇਥੇ ਨਰਿੰਦਰ ਮੋਦੀ ਸਟੇਡੀਅਮ ਵਿਚ ਆਈਸੀਸੀ ਇਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ ਦੇ ਉਦਘਾਟਨੀ ਮੁਕਾਬਲੇ ਵਿਚ ਮੌਜੂਦਾ ਚੈਂਪੀਅਨ ਇੰਗਲੈਂਡ ਨੂੰ 9 ਵਿਕਟਾਂ ਦੀ ਕਰਾਰੀ ਸ਼ਿਕਸਤ ਦਿੱਤੀ। ਇੰਗਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 282/9 ਦਾ ਸਕੋਰ ਬਣਾਇਆ ਸੀ। ਨਿਊਜ਼ੀਲੈਂਡ ਦੀ ਟੀਮ ਨੇ 36.2 ਓਵਰਾਂ ਵਿੱਚ (82 ਗੇਂਦਾਂ ਬਾਕੀ ਰਹਿੰਦਿਆਂ) ਇਕ ਵਿਕਟ ਦੇ ਨੁਕਸਾਨ ਨਾਲ 283 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਨਿਊਜ਼ੀਲੈਂਡ ਦੇ ਕਪਤਾਨ ਟਾਮ ਲਾਥਮ ਨੇ ਇੰਗਲੈਂਡ ਖ਼ਿਲਾਫ਼ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। -ਪੀਟੀਆਈ

Advertisement

Advertisement
Advertisement