ਸੰਗਰੂਰ ਇੰਡਸਟਰੀਅਲ ਚੈਂਬਰ ਦੀ ਪਲੇਠੀ ਮੀਟਿੰਗ
ਨਿੱਜੀ ਪੱਤਰ ਪ੍ਰੇਰਕ
ਧੂਰੀ, 3 ਅਕਤੂਬਰ
ਸੰਗਰੂਰ ਇੰਡਸਟਰੀਅਲ ਚੈਂਬਰ ਧੂਰੀ ਦੀ ਪਲੇਠੀ ਮੀਟਿੰਗ ਪ੍ਰਧਾਨ ਬਲਜੀਤ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੌਕੇ ਮੁੱਖ ਮੰਤਰੀ ਕੈਂਪਸ ਧੂਰੀ ਦੇ ਇੰਚਾਰਜ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜਯੋਤੀ ਪ੍ਰਚੰਡ ਕਰ ਕੇ ਚੈਂਬਰ ਦੀ ਪਲੇਠੀ ਮੀਟਿੰਗ ਦੀ ਸ਼ੁਰੂਆਤ ਕੀਤੀ। ਇਸ ਮੌਕੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੈਂਬਰ ਦੇ ਛੋਟੇ ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦੇਣਗੇ ਅਤੇ ਵਪਾਰੀਆਂ ਦੀ ਤਰੱਕੀ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਐਡਵੋਕੇਟ ਵਿਕਾਸ ਵਰਮਾ ਵੱਲੋਂ ਵਪਾਰੀ ਭਰਾਵਾਂ ਨੂੰ ਆ ਰਹੀਆਂ ਕਾਨੂੰਨੀ ਮੁਸ਼ਕਲਾਂ ਵਿੱਚ ਸਾਥ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸੰਗਰੂਰ ਇੰਡਸਟਰੀਅਲ ਚੈਂਬਰ ਧੂਰੀ ਦੇ ਆਗੂਆਂ ਵੱਲੋਂ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਅਤੇ ਪਹੁੰਚੀਆਂ ਹੋਰਨਾਂ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸੰਗਰੂਰ ਇੰਡਸਟਰੀਅਲ ਚੈਂਬਰ ਧੂਰੀ ਦੇ ਪ੍ਰਧਾਨ ਬਲਜੀਤ ਸਿੰਘ ਨੇ ਕਿਹਾ ਕਿ ਸਾਡਾ ਮੁੱਖ ਮਕਸਦ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਸਾਰੇ ਮੈਂਬਰਾਂ ਨੂੰ ਬਰਾਬਰਤਾ ਦਾ ਅਧਿਕਾਰ ਦੇਣਾ ਹੈ। ਇਸ ਮੌਕੇ ਸੰਗਰੂਰ ਇੰਡਸਟਰੀਅਲ ਚੈਂਬਰ ਧੂਰੀ ਦੇ ਪ੍ਰਧਾਨ ਬਲਜੀਤ ਸਿੰਘ, ਸਰਬਜੀਤ ਸਿੰਘ ਸੈਕਟਰੀ, ਸੋਮ ਨਾਥ ਵਰਮਾ ਖ਼ਜ਼ਾਨਚੀ ਅਤੇ ਪ੍ਰੈੱਸ ਸਕੱਤਰ ਜਗਪਾਲ ਸਿੰਘ ਢੀਂਡਸਾ ਸਮੇਤ ਸਮੂਹ ਮੈਂਬਰ ਹਾਜ਼ਰ ਸਨ।