ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੀਬੀਆਈ ਵੱਲੋਂ ਭਾਰਤੀ ਨਿਆਏ ਸੰਹਿਤਾ ਤਹਿਤ ਪਹਿਲੀ ਐੋੱਫਆਈਆਰ ਦਰਜ

07:28 AM Jul 05, 2024 IST

ਨਵੀਂ ਦਿੱਲੀ, 4 ਜੁਲਾਈ
ਸੀਬੀਆਈ ਨੇ ਨਵੀਂ ਲਾਗੂ ਕੀਤੀ ਭਾਰਤੀ ਨਿਆਏ ਸੰਹਿਤਾ ਤਹਿਤ ਆਪਣੀ ਪਹਿਲੀ ਐੱਫਆਈਆਰ ਦਿੱਲੀ ਦੇ ਦੋ ਪੁਲੀਸ ਅਧਿਕਾਰੀਆਂ ਖ਼ਿਲਾਫ਼ ਦਰਜ ਕੀਤੀ ਹੈ ਜਿਸ ਵਿੱਚ ਕਥਿਤ ਤੌਰ ’ਤੇ ਇੱਕ ਵਿਅਕਤੀ ਦੀ ਤਿਹਾੜ ਜੇਲ੍ਹ ਵਿੱਚੋਂ ਰਿਹਾਈ ਵਿੱਚ ਮਦਦ ਕਰਨ ਲਈ 10 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਲੱਗੇ ਹਨ। ਭਾਰਤੀ ਨਿਆਏ ਸੰਹਿਤਾ (ਬੀਐੱਨਐੱਸ) ਨੇ ਬ੍ਰਿਟਿਸ਼ ਯੁੱਗ ਦੇ ਇੰਡੀਅਨ ਪੀਨਲ ਕੋਡ (ਆਈਪੀਸੀ) ਦੀ ਥਾਂ ਲੈ ਲਈ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਐੱਫਆਈਆਰ ਬੁੱਧਵਾਰ ਸ਼ਾਮ ਨੂੰ ਹੈੱਡ ਕਾਂਸਟੇਬਲਾਂ ਰਾਵਿੰਦਰ ਢਾਕਾ ਤੇ ਪਰਵੀਨ ਸੈਣੀ ਖ਼ਿਲਾਫ਼ ਦਰਜ ਕੀਤੀ ਗਈ ਹੈ। ਇਹ ਦੋਵੇਂ ਮੌਰਿਸ ਨਗਰ ਦੇ ਨਾਰਕੋਟਿਕਸ ਸੈੱਲ ਵਿਚ ਤਾਇਨਾਤ ਹਨ ਜਿਨ੍ਹਾਂ ਖ਼ਿਲਾਫ਼ ਅਪਰਾਧਿਕ ਸਾਜ਼ਿਸ਼ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਰਿਸ਼ਵਤਖੋਰੀ ਦੀਆਂ ਧਾਰਾਵਾਂ ਨਾਲ ਸਬੰਧਤ ਕੇਸ ਦਰਜ ਕੀਤਾ ਗਿਆ ਹੈ। -ਪੀਟੀਆਈ

Advertisement

Advertisement
Advertisement