ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਪਹਿਲਾ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ-2023’ 11 ਤੋਂ

07:35 AM Sep 07, 2023 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਸਤੰਬਰ
ਪੰਜਾਬ ਸਰਕਾਰ ਵੱਲੋਂ ਸੂਬੇ ’ਚ ਸੈਰ-ਸਪਾਟੇ ਲਈ ਨਵੇਂ ਰਾਹ ਖੋਲ੍ਹਣ ਦੇ ਮਕਸਦ ਨਾਲ 11 ਤੋਂ 13 ਸਤੰਬਰ ਤੱਕ ‘ਪਹਿਲਾ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ-2023’ ਕਰਵਾਇਆ ਜਾ ਰਿਹਾ ਹੈ। ਇਸ ਦਾ ਰਸਮੀ ਐਲਾਨ ਕਰਦਿਆਂ ਅੱਜ ਇੱਥੇ ਚੰਡੀਗੜ੍ਹ ਪੰਜਾਬ ਭਵਨ ਵਿੱਚ ਪੰਜਾਬ ਦੀ ਸੈਰ-ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਇਹ ਤਿੰਨ ਰੋਜ਼ਾ ਟੂਰਿਜ਼ਮ ਸਮਿਟ ਮੁਹਾਲੀ ਦੇ ਐਮਿਟੀ ਕੈਂਪਸ ’ਚ ਕਰਵਾਇਆ ਜਾ ਰਿਹਾ ਹੈ, ਜਿਸ ’ਚ ਦੇਸ਼ ਭਰ ਦੇ ਸੈਰ-ਸਪਾਟਾ ਭਾਈਵਾਲ ਤੇ ਨਿਵੇਸ਼ਕ ਹਿੱਸਾ ਲੈਣਗੇ, ਜਦਕਿ 13 ਸਤੰਬਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਕਪੂਰਥਲਾ ਤੇ ਪਠਾਨਕੋਟ ਦੀ ਜਾਣ-ਪਛਾਣ ਕਰਾਉਣ ਲਈ ਫੈਮੀਲੀਅਰਾਈਜੇਸ਼ਨ ਟਰਿੱਪ (ਐੱਫਏਐੱਮ) ਸ਼ੁਰੂ ਹੋਣਗੇ। ਉਨ੍ਹਾਂ ਕਿਹਾ ਕਿ ਟੂਰਿਜ਼ਮ ਸਮਿਟ ਪੰਜਾਬ ਦੀ ਆਰਥਿਕਤਾ ਨੂੰ ਹੋਰ ਉੱਚਾ ਚੁੱਕਣ ’ਚ ਅਹਿਮ ਭੂਮਿਕਾ ਨਿਭਾਵੇਗਾ।

Advertisement

Advertisement