For the best experience, open
https://m.punjabitribuneonline.com
on your mobile browser.
Advertisement

ਈਵੀਐੱਮ ਤੇ ਵੀਵੀਪੈਟ ਦੀ ਪਹਿਲੀ ਰੈਂਡਮਾਈਜ਼ੇਸ਼ਨ ਹੋਈ

07:52 AM May 03, 2024 IST
ਈਵੀਐੱਮ ਤੇ ਵੀਵੀਪੈਟ ਦੀ ਪਹਿਲੀ ਰੈਂਡਮਾਈਜ਼ੇਸ਼ਨ ਹੋਈ
ਡਾ. ਹਿਮਾਂਸ਼ੂ ਅਗਰਵਾਲ ਈਵੀਐੱਮ ਅਤੇ ਵੀਵੀਪੈਟ ਮਸ਼ੀਨਾਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਦੌਰਾਨ। -ਫੋਟੋ: ਮਲਕੀਅਤ ਸਿੰਘ
Advertisement

ਪੱਤਰ ਪ੍ਰੇਰਕ
ਜਲੰਧਰ, 2 ਮਈ
ਲੋਕ ਸਭਾ ਚੋਣਾਂ-2024 ਦੌਰਾਨ 1 ਜੂਨ ਨੂੰ ਵੋਟਾਂ ਵਾਲੇ ਦਿਨ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਨਿਗਰਾਨੀ ਹੇਠ ਪਹਿਲੀ ਰੈਂਡਮਾਈਜ਼ੇਸ਼ਨ ਕਰਵਾਈ ਗਈ। ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ, ਜਿਨ੍ਹਾਂ ਨੂੰ ਵਿਧਾਨ ਸਭਾ ਹਲਕਾਵਾਰ ਅਲਾਟ ਕੀਤੀਆਂ ਗਈਆਂ ਈ.ਵੀ.ਐਮਜ਼ ਅਤੇ ਵੀ.ਪੀ.ਪੈਟ ਮਸ਼ੀਨਾਂ ਦੀਆਂ ਤਸਦੀਕਸ਼ੁਦਾ ਸੂਚੀਆਂ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਲ 2442 ਬੈਲਟ ਯੂਨਿਟ, 2442 ਕੰਟਰੋਲ ਯੂਨਿਟ ਅਤੇ 2637 ਵੀ.ਵੀ.ਪੈਟ (ਰਿਜ਼ਰਵ ਸਮੇਤ) ਦੀ ਹਲਕਾਵਾਰ ਵੰਡ ਲਈ ਰੈਂਡਮਾਈਜ਼ੇਸ਼ਨ ਦੀ ਪ੍ਰਕਿਰਿਆ ਐਨ.ਆਈ.ਸੀ. ਦੇ ਈ.ਐਮ.ਐਸ. ਸਾਫਟਵੇਅਰ ਰਾਹੀਂ ਅਮਲ ਵਿੱਚ ਲਿਆਂਦੀ ਗਈ ਹੈ।

Advertisement

Advertisement
Author Image

joginder kumar

View all posts

Advertisement
Advertisement
×