ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕ ਸਭਾ ਚੋਣਾਂ-2024 ਦਾ ਪਹਿਲਾ ਗੇੜ: 102 ਹਲਕਿਆਂ ’ਚ ਪੈ ਰਹੀਆਂ ਨੇ ਵੋਟਾਂ

11:17 AM Apr 19, 2024 IST
ਦੁਨੀਆ ਦੀ ਸਭ ਤੋਂ ਛੋਟੇ ਕੱਦ ਦੀ ਜੋਤੀ ਅਮਗੇ ਨਾਗਪੁਰ ਵਿੱਚ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਆਪਣੀ ਵੋਟ ਪਾਉਣ ਤੋਂ ਬਾਅਦ।

ਨਵੀਂ ਦਿੱਲੀ, 19 ਅਪਰੈਲ
ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ 'ਚ ਅੱਜ ਦੇਸ਼ ਭਰ ਦੇ 21 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ 'ਤੇ ਵੋਟਿੰਗ ਜਾਰੀ ਹੈ। ਬਾਅਦ ਦੁਪਹਿਰ 3 ਵਜੇ ਤੱਕ 49.78 ਫੀਸਦੀ ਵੋਟਿੰਗ ਦਰਜ ਕੀਤੀ ਗਈ। ਪੱਛਮੀ ਬੰਗਾਲ 'ਚ ਵੋਟਿੰਗ ਦੌਰਾਨ ਹਿੰਸਾ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ ਅਤੇ ਛੱਤੀਸਗੜ੍ਹ 'ਚ ਆਈਈਡੀ ਧਮਾਕੇ 'ਚ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀਆਰਪੀਐੱਫ) ਦਾ ਕਮਾਂਡੈਂਟ ਜ਼ਖਮੀ ਹੋ ਗਿਆ ਹੈ। ਤਾਮਿਲਨਾਡੂ, ਅਰੁਣਾਚਲ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਾਰ ਅਤੇ ਅਸਾਮ ਦੇ ਕੁਝ ਬੂਥਾਂ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਵਿੱਚ ਮਾਮੂਲੀ ਤਕਨੀਕੀ ਖਰਾਬੀ ਵੀ ਸਾਹਮਣੇ ਆਈ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਬਾਅਦ ਦੁਪਹਿਰ 1 ਵਜੇ ਤੱਕ ਸਭ ਤੋਂ ਵੱਧ ਮਤਦਾਨ ਤ੍ਰਿਪੁਰਾ ਵਿੱਚ ਦਰਜ ਕੀਤਾ ਗਿਆ ਜਿੱਥੇ 53.04 ਫੀਸਦੀ ਵੋਟਰਾਂ ਨੇ ਆਪਣੇ ਵੋਟ ਦਾ ਇਸਤੇਮਾਲ ਕੀਤਾ। ਲਕਸ਼ਦੀਪ 'ਚ ਸਭ ਤੋਂ ਘੱਟ 29.91 ਫੀਸਦੀ ਵੋਟਿੰਗ ਦਰਜ ਕੀਤੀ ਗਈ। ਪੱਛਮੀ ਬੰਗਾਲ 'ਚ 50.96 ਫੀਸਦੀ ਵੋਟਿੰਗ ਹੋਈ। ਅੱਜ ਅੱਠ ਕੇਂਦਰੀ ਮੰਤਰੀਆਂ, ਦੋ ਸਾਬਕਾ ਮੁੱਖ ਮੰਤਰੀਆਂ ਅਤੇ ਸਾਬਕਾ ਰਾਜਪਾਲ ਸਮੇਤ 1600 ਤੋਂ ਵੱਧ ਉਮੀਦਵਾਰਾਂ ਦੀ ਕਿਸਮਤ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ’ਚ ਬੰਦ ਹੋ ਜਾਵੇਗੀ। ਇਸ ਤੋਂ ਇਲਾਵਾ ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ ਵਿਧਾਨ ਸਭਾਵਾਂ ਦੀਆਂ 92 ਸੀਟਾਂ ਲਈ ਵੀ ਵੋਟਾਂ ਪੈਣਗੀਆਂ। ਪਹਿਲੇ ਪੜਾਅ ਦੀਆਂ 102 ਲੋਕ ਸਭਾ ਸੀਟਾਂ ’ਚੋਂ ਭਾਜਪਾ ਦੀ ਅਗਵਾਈ ਹੇਠ ਐੱਨਡੀਏ ਨੇ 2019 ’ਚ 39 ਸੀਟਾਂ ਜਿੱਤੀਆਂ ਸਨ। ਵੋਟਾਂ ਪੈਣ ਦਾ ਅਮਲ ਸਵੇਰੇ 7 ਵਜੇ ਸ਼ੁਰੂ ਹੋਇਆ,ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗਾ। ਕੁਝ ਸੀਟਾਂ ’ਤੇ ਪੋਲਿੰਗ ਖ਼ਤਮ ਹੋਣ ਦਾ ਸਮਾਂ ਵੱਖੋ ਵੱਖਰਾ ਰਹੇਗਾ। ਚੋਣ ਕਮਿਸ਼ਨ ਨੇ 1.87 ਲੱਖ ਪੋਲਿੰਗ ਸਟੇਸ਼ਨਾਂ ’ਤੇ 18 ਲੱਖ ਤੋਂ ਜ਼ਿਆਦਾ ਅਮਲਾ ਤਾਇਨਾਤ ਕੀਤਾ ਹੈ, ਜਿਥੇ 16.63 ਕਰੋੜ ਵੋਟਰ ਆਪਣੇ ਹੱਕ ਦੀ ਵਰਤੋਂ ਕਰਨਗੇ। ਵੋਟਰਾਂ ’ਚ 8.4 ਕਰੋੜ ਪੁਰਸ਼, 8.23 ਕਰੋੜ ਔਰਤਾਂ ਅਤੇ 11,371 ਕਿੰਨਰ ਹਨ। ਇਸ ਗੇੜ ’ਚ 35.67 ਲੱਖ ਵੋਟਰ ਪਹਿਲੀ ਵਾਰ ਆਪਣੇ ਹੱਕ ਦੀ ਵਰਤੋਂ ਕਰਨਗੇ। ਚੋਣ ਕਮਿਸ਼ਨ ਨੇ ਪੋਲਿੰਗ ਅਤੇ ਸੁਰੱਖਿਆ ਅਮਲੇ ਦੀ ਤਾਇਨਾਤੀ ਲਈ 41 ਹੈਲੀਕਾਪਟਰਾਂ, 84 ਵਿਸ਼ੇਸ਼ ਰੇਲ ਗੱਡੀਆਂ ਅਤੇ ਕਰੀਬ ਇਕ ਲੱਖ ਵਾਹਨਾਂ ਦੀ ਵਰਤੋਂ ਕੀਤੀ ਹੈ।

Advertisement

Advertisement
Advertisement