ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਹਿਲਾਂ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ ਜਾਵੇ: ਠਾਕਰੇ

07:27 AM Aug 17, 2024 IST

ਮੁੰਬਈ, 16 ਅਗਸਤ
ਸ਼ਿਵ ਸੈਨਾ (ਯੂਬੀਟੀ) ਮੁਖੀ ਊਧਵ ਠਾਕਰੇ ਨੇ ਅੱਜ ਅਗਾਮੀ ਵਿਧਾਨ ਸਭਾ ਚੋਣਾਂ ’ਚ ਸਭ ਤੋਂ ਵੱਧ ਸੀਟਾਂ ਜਿੱਤਣ ਵਾਲੀ ਪਾਰਟੀ ਦੇ ਮੁੱਖ ਮੰਤਰੀ ਦੇ ਅਹੁਦੇ ’ਤੇ ਦਾਅਵੇ ਵਾਲੇ ਫਾਰਮੂਲੇ ਦੀ ਥਾਂ ਚੋਣਾਂ ਤੋਂ ਪਹਿਲਾਂ ਹੀ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ’ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਉਹ ਮਹਾਵਿਕਾਸ ਅਘਾੜੀ (ਐੱਮਵੀਏ) ਵੱਲੋਂ ਐਲਾਨੇ ਕਿਸੇ ਵੀ ਉਮੀਦਵਾਰ ਦੀ ਹਮਾਇਤ ਕਰਨਗੇ। ਉਨ੍ਹਾਂ ਦੇ ਐੱਮਵੀਏ ਸਹਿਯੋਗੀ ਐੱਨਸੀਪੀ (ਐੱਸਪੀ) ਮੁਖੀ ਸ਼ਰਦ ਪਵਾਰ ਤੇ ਕਾਂਗਰਸ ਨੇ ਹਾਲਾਂਕਿ ਸੂਬੇ ’ਚ ਭਾਜਪਾ ਦੀ ਅਗਵਾਈ ਹੇਠਲੇ ਮਹਾਯੁਤੀ ਗੱਠਜੋੜ ਨੂੰ ਸੱਤਾ ਤੋਂ ਹਟਾਉਣ ’ਤੇ ਧਿਆਨ ਕੇਂਦਰਿਤ ਕਰਨ ’ਤੇ ਜ਼ੋਰ ਦਿੱਤਾ।
ਇੱਥੇ ਐੱਮਵੀਏ ਵਰਕਰਾਂ ਨੂੰ ਸੰਬੋਧਨ ਕਰਦਿਆਂ ਠਾਕਰੇ ਨੇ ਕਿਹਾ ਕਿ ਜੇ ਲੋਕ ਸਭਾ ਚੋਣਾਂ ਲੋਕਤੰਤਰ ਤੇ ਸੰਵਿਧਾਨ ਦੀ ਰਾਖੀ ਲਈ ਹਨ ਤਾਂ ਵਿਧਾਨ ਸਭਾ ਚੋਣਾਂ ਮਹਾਰਾਸ਼ਟਰ ਦੇ ਆਤਮ-ਸਨਮਾਨ ਨੂੰ ਬਚਾਉਣ ਦੀ ਲੜਾਈ ਹੈ। 288 ਮੈਂਬਰੀ ਮਹਾਰਾਸ਼ਟਰ ਵਿਧਾਨ ਸਭਾ ਲਈ ਚੋਣਾਂ ਅਕਤੂਬਰ ਜਾਂ ਨਵੰਬਰ ’ਚ ਹੋ ਸਕਦੀਆਂ ਹਨ। ਸ਼ਰਦ ਪਵਾਰ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਜੇ ਸੂਬੇ ’ਚ ਸਥਿਤੀ ਸੁਧਾਰਨੀ ਹੈ ਤਾਂ ਮਹਾਰਾਸ਼ਟਰ ’ਚ ਸਰਕਾਰ ਬਦਲਣ ਲਈ ਇੱਕ ਨੁਕਾਤੀ ਏਜੰਡਾ ਤਿਆਰ ਕੀਤਾ ਜਾਵੇ। ਉਨ੍ਹਾਂ ਐੱਮਵੀਏ ਵਰਕਰਾਂ ਨੂੰ ਕਿਹਾ ਕਿ ਤਿੰਨੇ ਭਾਈਵਾਲ ਖੱਬੇਪੱਖੀ ਸੰਗਠਨਾਂ, ਪੀਜ਼ੈਂਟਜ਼ ਐਂਡ ਵਰਕਰਜ਼ ਪਾਰਟੀ ਆਫ ਇੰਡੀਆ (ਪੀਡਬਲਿਊਪੀ) ਅਤੇ ਸਮਾਜਵਾਦੀ ਪਾਰਟੀ ਨੂੰ ਢੁੱਕਵਾਂ ਸਨਮਾਨ ਦੇ ਕੇ ਨਾਲ ਲੈਣਗੇ ਅਤੇ ਸੂਬੇ ਦੇ ਲੋਕਾਂ ਸਾਹਮਣੇ ਇਕਜੁੱਟ ਚਿਹਰਾ ਪੇਸ਼ ਕਰਨਗੇ। ਠਾਕਰੇ ਨੇ ਕਿਹਾ ਕਿ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਦਾ ਫ਼ੈਸਲਾ ਪਹਿਲਾਂ ਕੀਤਾ ਜਾਣਾ ਚਾਹੀਦਾ ਹੈ ਨਾ ਕਿ ਚੋਣਾਂ ’ਚ ਸਭ ਤੋਂ ਵੱਧ ਸੀਟਾਂ ਜਿੱਤਣ ਵਾਲੀ ਪਾਰਟੀ ਦੇ ਤਰਕ ਵਾਲੇ ਆਧਾਰ ’ਤੇ। ਠਾਕਰੇ ਨੇ ਕਿਹਾ ਕਿ ਭਾਜਪਾ ਨਾਲ ਗੱਠਜੋੜ ਦੌਰਾਨ ਉਨ੍ਹਾਂ ਦਾ ਤਜਰਬਾ ਇਹ ਰਿਹਾ ਹੈ ਕਿ ਜਿਸ ਕੋਲ ਵੱਧ ਗਿਣਤੀ ਹੋਵੇਗੀ ਉਸ ਨੂੰ ਮੁੱਖ ਮੰਤਰੀ ਦਾ ਅਹੁਦਾ ਮਿਲੇਗਾ। ਉਨ੍ਹਾਂ ਇਸ ਨੀਤੀ ਨੂੰ ਨੁਕਸਾਨਦੇਹ ਕਰਾਰ ਦਿੱਤਾ ਕਿਉਂਕਿ ਇਸ ਨਾਲ ਇੱਕ ਪਾਰਟੀ ਗੱਠਜੋੜ ਵਿੱਚ ਆਪਣੀ ਲੀਡ ਬਣਾਏ ਰੱਖਣ ਲਈ ਸਹਿਯੋਗੀ ਪਾਰਟੀ ਦੇ ਉਮੀਦਵਾਰ ਨੂੰ ਹਰਾਉਣ ਦੀ ਕੋਸ਼ਿਸ਼ ਕਰੇਗੀ। -ਪੀਟੀਆਈ

Advertisement

Advertisement