ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਹਿਲੀ ਵਾਰ ਵੋਟ ਪਾਉਣ ਵਾਲਿਆਂ ਨੇ ਦਿਖਾਇਆ ਉਤਸ਼ਾਹ

10:59 AM Jun 02, 2024 IST
ਮੋਗਾ ਵਿਚ ਨਵੇਂ ਵੋਟਰ ਦਾ ਸਨਮਾਨ ਕਰਦੇ ਹੋਏ ਡਾ. ਜਸਵਿੰਦਰ ਸਿੰਘ ਬਰਾੜ।

ਪੱਤਰ ਪ੍ਰੇਰਕ
ਮਾਨਸਾ, 1 ਜੂਨ
ਜ਼ਿਲ੍ਹਾ ਮਾਨਸਾ ਵਿਚ ਇਸ ਵਾਰ ਨਵੇਂ ਬਣੇ 13871 ਵੋਟਰਾਂ ਵਿਚੋਂ ਲਗਪਗ 11 ਹਜ਼ਾਰ ਵੋਟਰਾਂ ਨੇ ਆਪਣੀ ਜ਼ਿੰਦਗੀ ਵਿੱਚ ਪਹਿਲੀ ਵਾਰ ਵੋਟ ਪਾਈ ਅਤੇ ਜਮਹੂਰੀ ਪ੍ਰਕਿਰਿਆ ਵਿਚ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਸੀ ਅਤੇ ਉਹ ਆਪਣੇ ਦੋਸਤਾਂ ਨਾਲ ਟੋਲੀਆਂ ਬਣਾਕੇ ਪੋਲਿੰਗ ਸਟੇਸ਼ਨਾਂ ਤੱਕ ਵੋਟ ਪਾਉਣ ਲਈ ਪਹੁੰਚੇ। ਇਨ੍ਹਾਂ ਨਵੇਂ ਵੋਟਰਾਂ ਵਿਚ ਬਹੁਗਿਣਤੀ ਵੋਟਰ ਸਕੂਲਾਂ/ਕਾਲਜਾਂ ਵਿਚ ਪੜ੍ਹਨ ਵਾਲੇ ਵਿਦਿਆਰਥੀ ਸਨ ਜੋ ਤਾਜ਼ਾ ਸਿਆਸੀ ਸਥਿਤੀ ਬਾਰੇ ਪਹਿਲਾਂ ਹੀ ਚੰਗੀ ਜਾਣਕਾਰੀ ਰੱਖਦੇ ਹਨ। ਇਨ੍ਹਾਂ ਨਵੇਂ ਨੌਜਵਾਨਾਂ ਨੂੰ ਦੇਸ਼ ਦੀ ਸਭ ਤੋਂ ਵੱਡੀ ਸਮੱਸਿਆ ਬੇਰੁਜ਼ਗਾਰੀ ਜਾਪਦੀ ਹੈ ਅਤੇ ਉਹ ਸਰਕਾਰ ਤੋਂ ਅਜਿਹੇ ਵਿਕਾਸ ਦੀ ਝਾਕ ਰੱਖ ਰਹੇ ਹਨ, ਜਿਸ ਨਾਲ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਹਾਸਲ ਹੁੰਦਾ ਹੋਵੇ। ਇਥੇ ਜ਼ਿਕਰਯੋਗ ਹੈ ਕਿ ਮਾਨਸਾ ਜ਼ਿਲ੍ਹੇ ਵਿਚ ਕੁੱਲ 5 ਲੱਖ, 93 ਹਜ਼ਾਰ, 509 ਵੋਟਰ ਹਨ, ਜਿਨ੍ਹਾਂ ਵਿਚੋਂ 13871 ਵੋਟਰ ਪਹਿਲੀ ਵਾਰ ਬਣੇ ਹਨ। ਅਲੱਗ-ਅਲੱਗ ਪੋਲਿੰਗ ਕੇਂਦਰਾਂ ਵਿਖੇ ਵੋਟ ਪਾ ਰਹੇ ਨਵੇਂ ਵੋਟਰਾਂ ਨੂੰ ਮਿਲਣ ’ਤੇ ਪਤਾ ਲੱਗਿਆ ਕਿ ਉਹ ਬਿਨਾਂ ਝਿਜਕ ਅਤੇ ਬਿਨਾਂ ਕਿਸੇ ਡਰ ਆਪਣੇ ਜਮਹੂਰੀ ਅਧਿਕਾਰ ਦਾ ਇਸਤੇਮਾਲ ਕਰ ਰਹੇ ਸਨ। ਉਨ੍ਹਾਂ ਨੂੰ ਪਹਿਲਾਂ ਦੇ ਮੁਕਾਬਲੇ ਵਧੇਰੇ ਸ਼ਕਤੀਕਰਨ ਮਹਿਸੂਸ ਹੋ ਰਿਹਾ ਸੀ, ਕਿਉਂਕਿ ਉਨ੍ਹਾਂ ਨੂੰ ਲੱਗ ਰਿਹਾ ਸੀ ਕਿ ਕੇਂਦਰ ਦੀ ਸਰਕਾਰ ਚੁਣਨ ਵਿਚ ਅੱਜ ਤੋਂ ਉਨ੍ਹਾਂ ਦਾ ਵੀ ਮਹੱਤਵਪੂਰਨ ਸਥਾਨ ਹੈ।

Advertisement

ਨਵੇਂ ਵੋਟਰਾਂ ਅਤੇ ਬਜ਼ੁਰਗਾਂ ਨੇ ਉਤਸ਼ਾਹ ਨਾਲ ਪਾਈਆਂ ਵੋਟਾਂ

ਮੋਗਾ (ਨਿੱਜੀ ਪੱਤਰ ਪ੍ਰੇਰਕ): ਲੋਕ ਸਭਾ ਚੋਣਾਂ ਲਈ ਜਿਥੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਵੋਟਰਾਂ ’ਚ ਉਤਸ਼ਾਹ ਦੇਖਣ ਨੂੰ ਮਿਲਿਆ, ਉਥੇ ਬਜ਼ੁਰਗ ਤੇ ਅਪਾਹਜ ਵੋਟਰ ਲੂ ਤੇ ਕੜਕਦੀ ਧੁੱਪ ਵਿੱਚ ਵੋਟ ਪਾਉਣ ਲਈ ਅੱਗੇ ਆਏ। ਅੱਤ ਦੀ ਗਰਮੀ ਦੇ ਬਾਵਜੂਦ ਲੋਕ ਸਭਾ ਚੋਣਾਂ ਵਿੱਚ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਵਿੱਚ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ। ਪਹਿਲੀ ਵਾਰ ਵੋਟ ਆਉਣ ਵਾਲੇ ਨੌਜਵਾਨਾਂ ਨੂੰ ਪ੍ਰਸ਼ਾਸਨ ਵੱਲੋਂ ਪ੍ਰਸੰਸਾ ਪੱਤਰ ਵੀ ਦਿੱਤੇ ਗਏ। ਉਨ੍ਹਾਂ ਆਖਿਆ ਕਿ ਭਾਵੇਂ ਕੋਈ ਵੀ ਸਰਕਾਰ ਆਵੇ, ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਸੁਧਾਰ ਹੋਣੇ ਚਾਹੀਦੇ ਹਨ। ਜੇਕਰ ਕਿਸੇ ਰਾਜ ਦੀ ਸਿੱਖਿਆ ਦੀ ਨੀਂਹ ਮਜ਼ਬੂਤ ਨਹੀਂ ਹੈ ਤਾਂ ਉਸ ਰਾਜ ਦਾ ਵਿਕਾਸ ਨਹੀਂ ਹੋ ਸਕਦਾ। ਪਿੰਡ ਰੋਡੇ ਵਿੱਚ ਕਰੀਬ 88 ਸਾਲਾ ਬਜ਼ੁਰਗ ਗੁਰਚਰਨ ਸਿੰਘ ਤੇ ਹੋਰ ਥਾਵਾਂ ਉਤੇ ਵਡੇਰੀ ਤੇ ਅਪਾਹਜ ਵੋਟਰਾਂ ਨੇ ਕਿਹਾ ਕਿ ਉਹ ਵੋਟ ਪਾਉਣ ਲਈ ਇਸ ਲਈ ਆਏ ਹਨ ਤਾਂ ਕਿ ਚੰਗੇ ਕਿਰਦਾਰ ਨੂੰ ਜਿਤਾ ਕੇ ਅੱਗੇ ਲਿਆਂਦਾ ਜਾ ਸਕੇ।

Advertisement
Advertisement