ਖੇਤੀਬਾੜੀ ਯੂਨੀਵਰਸਿਟੀ ਨੂੰ ਗਰਾਂਟ ਦੀ ਪਹਿਲੀ ਕਿਸ਼ਤ ਜਾਰੀ
11:20 AM Oct 20, 2024 IST
Advertisement
ਖੇਤਰੀ ਪ੍ਰਤੀਨਿਧ
ਲੁਧਿਆਣਾ, 19 ਅਕਤੂਬਰ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ਮਾਇਕ ਇਮਦਾਦ 40 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਵਜੋਂ ਬੀਤੇ ਦਿਨੀਂ 20 ਕਰੋੜ ਰੁਪਏ ਪ੍ਰਾਪਤ ਹੋ ਗਏ। ਇਹ ਗਰਾਂਟ ਪੰਜਾਬ ਸਰਕਾਰ ਵੱਲੋਂ 2024-25 ਦੇ ਬਜਟ ਵਿਚ ਪੀ.ਏ.ਯੂ. ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਤੇ ਵਿਕਾਸ ਲਈ ਐਲਾਨੀ ਗਈ ਸੀ। ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਨੇ ਇਸ ਸਹਿਯੋਗ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਡਾ. ਗੋਸਲ ਨੇ ਕਿਹਾ ਇਸ ਨਾਲ ਯੂਨੀਵਰਸਿਟੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲੇਗੀ ਤੇ ਖੋਜ, ਅਧਿਆਪਨ ਤੇ ਪਸਾਰ ਕਾਰਜ ਤੇਜ਼ ਕੀਤੇ ਜਾ ਸਕਣਗੇ।
Advertisement
Advertisement
Advertisement