ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜ ਮੁਲਜ਼ਮ ਚੋਰੀ ਦੇ 14 ਮੋਟਰਸਾਈਕਲਾਂ ਸਣੇ ਗ੍ਰਿਫ਼ਤਾਰ

08:50 AM Oct 11, 2024 IST
ਚੋਰੀ ਦੇ ਬਰਾਮਦ ਕੀਤੇ ਗਏ ਮੋਟਰਸਾਈਕਲਾਂ ਸਮੇਤ ਮੁਲਜ਼ਮ।-ਫੋਟੋ: ਧਵਨ

ਪੱਤਰ ਪ੍ਰੇਰਕ
ਪਠਾਨਕੋਟ, 10 ਅਕਤੂਬਰ
ਤਾਰਾਗੜ੍ਹ ਦੀ ਪੁਲੀਸ ਨੇ ਚੋਰੀ ਦੇ 14 ਮੋਟਰਸਾਈਕਲਾਂ ਸਮੇਤ 5 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਰਾਜਨ ਸਲਾਰੀਆ, ਹਰੀਸ਼ ਕੁਮਾਰ ਵਾਸੀ ਦਨੌਰ ਤਾਰਾਗੜ੍ਹ, ਪੰਕਜ ਵਾਸੀ ਡੱਲਾ ਬਲੀਮ, ਗੁਰਮੀਤ ਸਿੰਘ ਵਾਸੀ ਭਰਿਆਲ ਲਾਹੜੀ ਅਤੇ ਅਭੈ ਸਲਾਰੀਆ ਵਾਸੀ ਤਾਰਾਗੜ੍ਹ ਵਜੋਂ ਹੋਈ ਹੈ।
ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਾਜਨ ਸਲਾਰੀਆ ਅਤੇ ਹਰੀਸ਼ ਕੁਮਾਰ ਚੋਰੀ ਦੇ ਮੋਟਰਸਾਈਕਲ ਵੇਚਣ ਲਈ ਦੀਨਾਨਗਰ ਵੱਲ ਜਾ ਰਹੇ ਹਨ। ਇਹ ਸੂਚਨਾ ਮਿਲਦਿਆਂ ਸਾਰ ਤਾਰਾਗੜ੍ਹ ਦੀ ਪੁਲੀਸ ਵੱਲੋਂ ਪਿੰਡ ਫੇਰੋਵਾਲ ਦੇ ਨਜ਼ਦੀਕ ਨਾਕਾਬੰਦੀ ਕਰ ਲਈ ਗਈ ਅਤੇ ਵਾਹਨਾਂ ਦੀ ਜਾਂਚ ਸ਼ੁਰੂ ਕੀਤੀ ਗਈ। ਇਸ ਜਾਂਚ ਦੌਰਾਨ ਪੁਲੀਸ ਨੇ ਜਦੋਂ ਦੋਵਾਂ ਮੁਲਜ਼ਮਾਂ ਤੋਂ ਮੋਟਰਸਾਈਕਲ ਦੇ ਕਾਗਜ਼ਾਤ ਮੰਗੇ ਤਾਂ ਉਹ ਇਸ ਦਾ ਜਵਾਬ ਨਹੀਂ ਦੇ ਸਕੇ। ਪੁਲੀਸ ਵੱਲੋਂ ਸਖਤੀ ਨਾਲ ਪੁੱਛਣ ’ਤੇ ਉਕਤ ਮੁਲਜ਼ਮਾਂ ਨੇ ਮੰਨਿਆ ਕਿ ਉਨ੍ਹਾਂ ਵੱਲੋਂ ਹੋਰ ਨੌਜਵਾਨਾਂ ਨਾਲ ਮਿਲ ਕੇ ਕਈ ਮੋਟਰਸਾਈਕਲ ਚੋਰੀ ਕੀਤੇ ਗਏ ਹਨ। ਡੀਐੱਸਪੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਉਨ੍ਹਾਂ ਦਾ ਪੁਲੀਸ ਰਿਮਾਂਡ ਹਾਸਲ ਕੀਤੀ ਜਾਵੇਗਾ।

Advertisement

ਮੁਲਜ਼ਮ ਹਥਿਆਰ ਅਤੇ ਗੋਲੀ ਸਿੱਕੇ ਸਣੇ ਕਾਬੂ

ਤਰਨ ਤਾਰਨ (ਪੱਤਰ ਪ੍ਰੇਰਕ): ਖਾਲੜਾ ਪੁਲੀਸ ਨੇ ਵੱਖ ਵੱਖ ਥਾਵਾਂ ’ਤੇ ਵਾਰਦਾਤਾਂ ਕਰਨ ਵਾਲੇ ਇਕ ਮੁਲਜ਼ਮ ਨੂੰ ਹਥਿਆਰ ਅਤੇ ਗੋਲੀ ਸਿੱਕੇ ਸਮੇਤ ਗ੍ਰਿਫਤਾਰ ਕੀਤਾ ਹੈ| ਮੁਲਜ਼ਮ ਦੀ ਸ਼ਨਾਖਤ ਗੁਰਲਾਲ ਸਿੰਘ ਵਾਸੀ ਬੈਂਕਾ (ਭਿੱਖੀਵਿੰਡ) ਦੇ ਤੌਰ ’ਤੇ ਕੀਤੀ ਹੈ ਜਿਸ ਦੇ ਗੈਗਸਟਰਾਂ ਨਾਲ ਸਬੰਧ ਹਨ| ਐੱਸਐੱਸਪੀ ਗੌਰਵ ਤੂਰਾ ਨੇ ਅੱਜ ਇੱਥੇ ਦੱਸਿਆ ਕਿ ਮੁਲਜ਼ਮ ਨੇ ਤਿੰਨ ਮਹੀਨੇ ਪਹਿਲਾਂ ਇਲਾਕੇ ਦੇ ਪਿੰਡ ਮਾੜੀਮੇਘਾ ਦੇ ਸੁਖਵਿੰਦਰ ਸਿੰਘ ਦੇ ਘਰ ਵੱਲ ਅਤੇ ਪਿੰਡ ਮਾੜੀ ਮੇਘਾ ਦੀ ਦਾਣਾ ਮੰਡੀ ਵਿੱਚ ਵੀ ਗੋਲੀਆਂ ਚਲਾਈਆਂ ਸਨ। ਮੁਲਜ਼ਮ ਤੋਂ ਇਕ ਰਾਇਫਲ, ਦੋ ਪਿਸਤੌਲ, ਤਿੰਨ ਮੈਗਜ਼ੀਨ ਤੇ 80 ਰੌਂਦ ਬਰਾਮਦ ਕੀਤੇ ਹਨ| ਜ਼ਿਕਰਯੋਗ ਹੈ ਕਿ ਮੁਲਜ਼ਮ ਖਿਲਾਫ਼ ਪਹਿਲਾਂ ਹੀ ਸੰਗੀਨ ਅਪਰਾਧਾਂ ਦੇ ਪੰਜ ਮਾਮਲੇ ਦਰਜ ਹਨ| ਐੱਸਐੱਸਪੀ ਨੇ ਕਿਹਾ ਕਿ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲੀਸ ਰਿਮਾਂਡ ਲਿਆ ਜਾਵੇਗਾ।

Advertisement
Advertisement