ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਹਾਦਸੇ ਵਿੱਚ ਫ਼ੌਜ ਦੇ ਪੰਜ ਜਵਾਨ ਜ਼ਖਮੀ

08:36 AM Jul 21, 2024 IST
ਨੁਕਸਾਨੇ ਫ਼ੌਜ ਦੇ ਟਰੱਕ ਨੂੰ ਕਰੇਨ ਦੀ ਮਦਦ ਨਾਲ ਸਾਈਡ ’ਤੇ ਕਰਦੇ ਹੋਏ ਮੁਲਾਜ਼ਮ। -ਫੋਟੋ: ਸਰਬਜੀਤ ਸਿੰਘ

ਹਤਿੰਦਰ ਮਹਿਤਾ
ਜਲੰਧਰ, 20 ਜੁਲਾਈ
ਇੱਥੇ ਅੱਜ ਸਵੇਰੇ ਫ਼ੌਜ ਦੇ ਇੱਕ ਟਰੱਕ ਦੀ ਟਰਾਲਾ ਨਾਲ ਟੱਕਰ ਹੋ ਗਈ ਜਿਸ ਤੋਂ ਬਾਅਦ ਇਹ ਹਾਈਵੇਅ ਦੀ ਗਰਿੱਲ ਤੋੜ ਕੇ ਡਿਵਾਈਡਰ ਪਾਰ ਕਰਨ ਮਗਰੋਂ ਪਲਟ ਗਿਆ। ਇਸ ਹਾਦਸੇ ’ਚ ਪੰਜ ਜਵਾਨ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਫ਼ੌਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਸਵੇਰੇ ਕਰੀਬ 6 ਵਜੇ ਸੁੱਚੀ ਪਿੰਡ ਨੇੜੇ ਵਾਪਰਿਆ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ ਜਿਸ ਵਿੱਚ ਟਰੱਕ ਓਵਰਟੇਕ ਕਰਦਾ ਨਜ਼ਰ ਆ ਰਿਹਾ ਹੈ। ਮਗਰੋਂ ਟਰਾਲਾ ਟਰੱਕ ਨਾਲ ਟਕਰਾ ਗਿਆ ਤੇ ਟਰੱਕ ਬੇਕਾਬੂ ਹੋ ਕੇ ਪਲਟ ਗਿਆ। ਥਾਣਾ ਰਾਮਾਮੰਡੀ ਦੇ ਐੱਸਐੱਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਵੇਰੇ ਕੰਟਰੋਲ ਰੂਮ ਤੋਂ ਇਸ ਸੜਕ ਹਾਦਸੇ ਬਾਰੇ ਸੂਚਨਾ ਮਿਲੀ ਸੀ। ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲੀਸ ਅਨੁਸਾਰ 16 ਟਾਇਰਾਂ ਵਾਲਾ ਟਰਾਲਾ ਲੁਧਿਆਣਾ ਤੋਂ ਅੰਮ੍ਰਿਤਸਰ ਵੱਲ ਅਤੇ ਫ਼ੌਜ ਦਾ ਟਰੱਕ ਬੀਐੱਸਐੱਫ ਹੈੱਡਕੁਆਰਟਰ ਤੋਂ ਪਠਾਨਕੋਟ ਵੱਲ ਜਾ ਰਿਹਾ ਸੀ। ਇਸ ਦੌਰਾਨ ਟਰੱਕ ਦੀ ਟਰਾਲੇ ਨਾਲ ਟੱਕਰ ਮਗਰੋਂ ਟਰੱਕ ਗਰਿੱਲ ਤੋੜਦਾ ਹੋਇਆ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰ ਕੇ ਪਲਟ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਰੋਡ ਸੇਫਟੀ ਫੋਰਸ (ਐੱਸਐੱਸਐੱਫ) ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਜ਼ਖ਼ਮੀ ਜਵਾਨਾਂ ਨੂੰ ਫ਼ੌਜ ਦੇ ਟਰੱਕ ’ਚੋਂ ਬਾਹਰ ਕੱਢ ਕੇ ਐਂਬੂਲੈਂਸ ਰਾਹੀਂ ਆਰਮੀ ਹਸਪਤਾਲ ਜਲੰਧਰ ਛਾਉਣੀ ਵਿੱਚ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਅਨੁਸਾਰ ਸਾਰੇ ਜਵਾਨਾਂ ਦੀ ਹਾਲਤ ਸਥਿਰ ਹੈ। ਹਾਦਸੇ ਤੋਂ ਬਾਅਦ ਹਾਈਵੇਅ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਫ਼ੌਜ ਦਾ ਟਰੱਕ ਹਾਈਵੇਅ ਦੇ ਵਿਚਕਾਰ ਖੜ੍ਹਾ ਹੋਣ ਕਾਰਨ ਆਵਾਜਾਈ ਜਾਮ ਹੋ ਗਈ। ਐੱਸਐੱਸਐੱਫ ਦੀ ਟੀਮ ਨੇ ਮੌਕੇ ’ਤੇ ਕਰੇਨ ਬੁਲਾ ਕੇ ਟਰੱਕ ਸਾਈਡ ’ਤੇ ਕਰਵਾਇਆ ਜਿਸ ਮਗਰੋਂ ਆਵਾਜਾਈ ਬਹਾਲ ਹੋਈ।

Advertisement

Advertisement
Advertisement