For the best experience, open
https://m.punjabitribuneonline.com
on your mobile browser.
Advertisement

ਸ਼ਰਾਬ ਦੇ ਠੇਕੇ ’ਤੇ ਲੁੱਟ-ਖੋਹ ਕਰਨ ਵਾਲੇ ਪੰਜ ਕਾਬੂ

11:02 AM May 01, 2024 IST
ਸ਼ਰਾਬ ਦੇ ਠੇਕੇ ’ਤੇ ਲੁੱਟ ਖੋਹ ਕਰਨ ਵਾਲੇ ਪੰਜ ਕਾਬੂ
ਗ੍ਰਿਫਤਾਰ ਕੀਤੇ ਮੁਲਜ਼ਮ ਪੁਲੀਸ ਪਾਰਟੀ ਨਾਲ। -ਫੋਟੋ: ਸੋਢੀ
Advertisement

ਖੇਤਰੀ ਪ੍ਰਤੀਨਿਧ
ਧੂਰੀ, 30 ਅਪਰੈਲ
ਨੇੜਲੇ ਪਿੰਡ ਸੁਲਤਾਨਪੁਰ ਵਿੱਚ ਲੰਘੇ ਦਿਨੀਂ ਸ਼ਰਾਬ ਦੇ ਠੇਕੇ ਨੂੰ ਲੁੱਟਣ ਵਾਲੇ ਵਿਅਕਤੀਆਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਸਬੰਧੀ ਰਣੀਕੇ ਚੌਕੀ ਇੰਚਾਰਜ ਗੁਰਪਾਲ ਸਿੰਘ ਨੇ ਦੱਸਿਆ ਕਿ ਪਿੰਡ ਸੁਲਤਾਨਪੁਰ ਦੇ ਠੇਕੇ ਉੱਪਰ ਕੁਝ ਅਣਪਛਾਤੇ ਵਿਅਕਤੀਆਂ ਨੇ ਠੇਕੇ ਤੋਂ 9500 ਰੁਪਏ ਨਕਦ ਤੇ ਹੋਰ ਸ਼ਰਾਬ ਦੀਆਂ ਬੋਤਲਾਂ ਲੁੱਟ ਲਈਆਂ ਸਨ। ਇਸ ਤੋਂ ਬਾਅਦ ਧਰਮਿੰਦਰ ਸਿੰਘ ਨੇ ਥਾਣੇ ਵਿੱਚ ਐੱਫਆਰਆਈ ਦਰਜ ਕਰਵਾਈ। ਇਸ ਮਗਰੋਂ ਕੁੱਲ ਅੱਠ ਵਿਅਕਤੀਆਂ ਨੂੰ ਲੁੱਟ-ਖੋਹ ਦੇ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ ਜਿਨ੍ਹਾਂ ਵਿੱਚੋਂ ਅਮਰਜੀਤ ਸਿੰਘ ਨੂੰ ਮੌਕੇ ’ਤੇ ਗ੍ਰਿਫਤਾਰ ਕੀਤਾ ਗਿਆ। ਉਸ ਦੀ ਨਿਸ਼ਾਨਦੇਹੀ ’ਤੇ ਸੰਦੀਪ ਸਿੰਘ ਵਾਸੀ ਧੂਰੀ, ਅੰਮ੍ਰਿਤ ਪਾਲ ਸਿੰਘ ਵਾਸੀ ਹਰਚੰਦ ਪੁਰ, ਸੋਨੀ ਖਾਂ ਵਾਸੀ ਧੂਰੀ, ਕੁਲਵਿੰਦਰ ਸਿੰਘ ਸ਼ੇਰਪੁਰ ਸੋਢੀਆਂ, ਨੂੰ ਗ੍ਰਿਫਤਾਰ ਕਰਕੇ ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ ਤੇ ਹੋਰ ਸਾਮਾਨ ਬਰਾਮਦ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਅੱਠ ਵਿੱਚੋਂ ਪੰਜ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਬਾਕੀ ਰਹਿੰਦੇ ਤਿੰਨ ਮੁਲਜ਼ਮਾਂ ਦੀ ਵੀ ਪਛਾਣ ਹੋ ਚੁੱਕੀ ਹੈ ਤੇ ਉਨ੍ਹਾਂ ਨੂੰ ਜਲਦੀ ਫੜ ਲਿਆ ਜਾਵੇਗਾ।

Advertisement

Advertisement
Author Image

Advertisement
Advertisement
×