ਲੁੱਟਾਂ-ਖੋਹਾਂ ਦੇ ਮਾਮਲਿਆਂ ’ਚ ਪੰਜ ਗ੍ਰਿਫ਼ਤਾਰ
ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 7 ਸਤੰਬਰ
ਪੁਲੀਸ ਨੇ ਲੁੱਟਾਂ-ਖੋਹਾਂ ਕਰਨ ਦੇ ਦੋ ਵੱਖ-ਵੱਖ ਮਾਮਲਿਆਂ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਨ੍ਹਾਂ ਕੋਲੋਂ ਪਿਸਤੌਲ, ਦਾਤਰ ਅਤੇ ਖੋਹੇ ਹੋਏ ਮੋਬਾਈਲ ਫੋਨ ਬਰਾਮਦ ਹੋਏ ਹਨ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਸਾਹਿਲ ਸਿੰਘ ਅਤੇ ਸੰਦੀਪ ਕੁਮਾਰ ਕੋਲੋਂ 32 ਬੋਰ ਦਾ ਇਕ ਪਿਸਤੌਲ ਅਤੇ ਚਾਰ ਕਾਰਤੂਸ ਬਰਾਮਦ ਹੋਏ ਹਨ। ਇਸ ਮਾਮਲੇ ਵਿੱਚ ਥਾਣਾ ਮਜੀਠਾ ਰੋਡ ’ਚ ਅਸਲਾ ਐਕਟ ਹੇਠ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ਹਾਸਲ ਕਰੇਗੀ। ਇੱਕ ਵੱਖਰੇ ਮਾਮਲੇ ਵਿੱਚ ਪੁਲੀਸ ਨੇ ਸੋਨੂੰ ਉਰਫ ਬਾਬਾ ਅਤੇ ਵਿਸ਼ਾਲ ਕੁਮਾਰ ਉਰਫ ਸ਼ਾਲੂ ਨੂੰ ਗ੍ਰਿਫਤਾਰ ਕੀਤਾ। ਇਨ੍ਹਾਂ ਕੋਲੋਂ ਘਟਨਾ ਲਈ ਵਰਤਿਆ ਦਾਤਰ, ਖੋਹ ਕੀਤੇ ਹੋਏ ਦੋ ਮੋਬਾਈਲ ਫੋਨ ਅਤੇ ਮੋਟਰਸਾਈਕਲ ਬਰਾਮਦ ਕੀਤਾ। ਇਸ ਸਬੰਧੀ ਥਾਣਾ ਸਿਵਲ ਲਾਈਨ ਵਿੱਚ ਕੇਸ ਦਰਜ ਕੀਤਾ ਗਿਆ। ਪੁਲੀਸ ਦੇ ਏਸੀਪੀ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਮੁਸ਼ਤਾਕ ਅਹਿਮਦ ਨਾਂ ਦੇ ਵਿਅਕਤੀ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਪੰਜ ਸਤੰਬਰ ਦੀ ਰਾਤ ਨੂੰ ਰਸਤੇ ਵਿੱਚ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ਨੂੰ ਰੋਕਿਆ ਅਤੇ ਤਿੱਖੇ ਹਥਿਆਰ ਨਾਲ ਵਾਰ ਕੀਤਾ। ਇਹ ਲੁਟੇਰੇ ਉਸ ਦਾ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਏ। ਇਸੇ ਤਰ੍ਹਾਂ ਸ਼ਿਵ ਕੁਮਾਰ ਕੋਲੋਂ ਵੀ ਹਮਲਾ ਕਰਕੇ ਮੋਬਾਈਲ ਫੋਨ ਖੋਹਿਆ ਗਿਆ ਸੀ।
ਇੱਕ ਵੱਖਰੇ ਮਾਮਲੇ ਵਿੱਚ ਪੁਲੀਸ ਨੇ ਬਲਜੀਤ ਸਿੰਘ ਉਰਫ ਬੱਬੂ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ, ਜਿਸ ਕੋਲੋਂ ਚੋਰੀ ਕੀਤੇ ਹੋਏ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਥਾਣਾ ਸਿਵਲ ਲਾਈਨ ਵਿੱਚ ਕੇਸ ਦਰਜ ਕੀਤਾ ਗਿਆ