ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ੀਲੇ ਪਦਾਰਥਾਂ ਸਮੇਤ ਪੰਜ ਕਾਬੂ

10:21 PM Jun 23, 2023 IST

ਨਿੱਜੀ ਪੱਤਰ ਪ੍ਰੇਰਕ

Advertisement

ਬਠਿੰਡਾ, 6 ਜੂਨ

ਜ਼ਿਲ੍ਹਾ ਪੁਲੀਸ ਨੇ ਵੱਖ-ਵੱਖ ਮਾਮਲਿਆਂ ‘ਚ ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਹਥਿਆਰ ਬਰਾਮਦ ਕਰਕੇ ਵੱਖ-ਵੱਖ ਥਾਣਿਆਂ ਵਿੱਚ 5 ਮੁਕੱਦਮੇ ਦਰਜ ਕੀਤੇ ਹਨ। ਜਾਣਕਾਰੀ ਅਨੁਸਾਰ ਇਕ ਪੁਰਸ਼ ਅਤੇ ਔਰਤ ਨੂੰ 48 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਤਲਵੰਡੀ ਸਾਬੋ ਵਿੱਚ ਕੇਸ ਦਰਜ ਕੀਤਾ ਗਿਆ ਹੈ। ਦੋਵਾਂ ਦੀ ਪਛਾਣ ਸਿਕੰਦਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਬਹਿਮਣ ਕੌਰ ਸਿੰਘ, ਕੁਲਦੀਪ ਕੌਰ ਪਤਨੀ ਬੂਟਾ ਸਿੰਘ ਵਾਸੀ ਬਦਰਾ ਜ਼ਿਲ੍ਹਾ ਬਰਨਾਲਾ ਦੱਸੀ ਗਈ ਹੈ। ਇਸੇ ਤਰ੍ਹਾਂ ਵਾਸੀ ਚੱਕ ਫ਼ਤਹਿ ਸਿੰਘ ਵਾਲਾ ਦੀ ਬਲਵਿੰਦਰ ਕੌਰ ਪਤਨੀ ਮੇਜਰ ਸਿੰਘ ਨੂੰ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਨਥਾਣਾ ‘ਚ ਕੇਸ ਦਰਜ ਕੀਤਾ ਗਿਆ ਹੈ। ਦੋਵਾਂ ਮਾਮਲਿਆਂ ਧਾਰਾ 21ਬੀ/61/85 ਐਕਟ ਤਹਿਤ ਕੇਸ ਦਰਜ ਹੋਏ ਹਨ। ਥਾਣਾ ਸਿਵਲ ਲਾਈਨ ਬਠਿੰਡਾ ਦੀ ਪੁਲੀਸ ਨੇ ਚੰਦਸਰ ਬਸਤੀ ਬਠਿੰਡਾ ਦੇ ਰਹਿਣ ਵਾਲੇ ਮੋਹਨ ਪੁੱਤਰ ਅਸ਼ੋਕ ਕੁਮਾਰ ਨੂੰ ਨਾਜਾਇਜ਼ ਪਿਸਤੌਲ ਰੱਖਣ ਦੇ ਦੋਸ਼ ਤਹਿਤ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਧਾਰਾ 25/54/59 ਅਸਲਾ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ। ਥਾਣਾ ਦਿਆਲਪੁਰਾ ਦੀ ਪੁਲੀਸ ਨੇ ਪਿੰਡ ਕੋਇਰ ਸਿੰਘ ਵਾਲਾ ਦੇ ਸੁਲੱਖਣ ਸਿੰਘ ਪੁੱਤਰ ਗੁਰਮੇਲ ਸਿੰਘ ਤੋਂ 80 ਲਿਟਰ ਲਾਹਣ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ ਪਰ ਮੁਲਜ਼ਮ ਦੀ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋਈ। ਥਾਣਾ ਮੌੜ ਦੀ ਪੁਲੀਸ ਟੀਮ ਨੇ ਮੌੜ ਵਾਸੀ ਰੇਸ਼ਮ ਸਿੰਘ ਪੁੱਤਰ ਸੀਤਾ ਰਾਮ ਕੋਲੋਂ ਗੁਆਂਢੀ ਰਾਜ ਹਰਿਆਣਾ ਦੀ ‘ਮਾਲਟਾ’ ਸ਼ਰਾਬ ਦੀਆਂ 9 ਬੋਤਲਾਂ ਫੜੀਆਂ ਹਨ। ਦੋਵਾਂ ਮਾਮਲਿਆਂ ‘ਚ ਐਕਸਾਈਜ਼ ਐਕਟ 61/1/14 ਤਹਿਤ ਪਰਚੇ ਦਰਜ ਕੀਤੇ ਗਏ ਹਨ। ਪੁਲੀਸ ਦਾ ਕਹਿਣਾ ਹੈ ਕਿ ਇਨ੍ਹਾਂ ਮਾਮਲਿਆਂ ਵਿੱਚ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement

Advertisement