ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਰਾ ਧਮਕਾ ਕੇ ਪੈਸੇ ਮੰਗਣ ਦੇ ਦੋਸ਼ ਹੇਠ ਪੰਜ ਕਾਬੂ

06:20 AM Feb 16, 2024 IST

ਸੰਜੀਵ ਬੱਬੀ
ਚਮਕੌਰ ਸਾਹਿਬ, 15 ਫਰਵਰੀ
ਸਥਾਨਕ ਪੁਲੀਸ ਨੇ ਡਰਾ ਧਮਕਾ ਕੇ ਲੱਖਾਂ ਰੁਪਏ ਦੀ ਮੰਗ ਕਰਨ ਵਾਲੇ ਤਿੰਨ ਨੌਜਵਾਨਾਂ ਸਣੇ ਦੋ ਔਰਤਾਂ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕੀਤਾ ਹੈ ਥਾਣਾ ਮੁਖੀ ਕਮਲ ਤਨੇਜਾ ਨੇ ਦੱਸਿਆ ਕਿ ਇਹ ਕੇਸ ਨਾਜਰ ਸਿੰਘ ਪੁੱਤਰ ਬਾਰਾ ਸਿੰਘ ਪਿੰਡ ਅਟਾਰੀ ਦੇ ਬਿਆਨਾਂ ਦੇ ਆਧਾਰ ਸ਼ਤੀਸ ਨਾਇਨ ਵਾਸੀ ਐਲਡੀਕੇ ਕਾਊਂਟੀ (ਸੋਨੀਪਤ), ਪਰਮਪ੍ਰੀਤ ਸੰਧੂ ਪਤਨੀ ਸੁਖਪਾਲ ਸੰਧੂ ਵਾਸੀ ਚੰਡੀਗੜ੍ਹ, ਹਰਸ਼ਦੀਪ ਕੌਰ ਵਾਸੀ ਐੱਲਡੀਕੇ ਕਾਊਂਟੀ (ਸੋਨੀਪਤ) , ਮਨੋਜ ਵਾਸੀ ਕਾਮੀ (ਸੋਨੀਪਤ) ਅਤੇ ਜਤਿੰਦਰ ਸਿੰਘ ਵਾਸੀ ਰਾਮ ਨਗਰ (ਸੋਨੀਪਤ) ਵਿਰੁੱਧ ਦਰਜ ਕਰਕੇ ਉਨ੍ਹਾਂ ਨੂੰ  ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਨਾਜਰ ਸਿੰਘ ਨੇ ਕਿਹਾ ਕਿ ਉਸ ਦਾ ਪੁੱਤਰ ਜੋ ਕਰੀਬ ਡੇਢ ਸਾਲ ਤੋਂ ਕੈਨੇਡਾ ਰਹਿ ਰਿਹਾ ਹੈ। ਕੁੱਝ ਦਿਨ ਪਹਿਲਾਂ ਤਿੰਨ ਨੌਜਵਾਨ ਅਤੇ ਇਕ ਲੜਕੀ ਉਨ੍ਹਾਂ ਦੇ ਘਰ ਆਏ ਅਤੇ ਉਨ੍ਹਾਂ ਨੂੰ ਕਹਿਣ ਲੱਗੇ ਕਿ ਤੁਹਾਡੇ ਪੁੱਤਰ ਦੇ ਇਸ ਲੜਕੀ ਨਾਲ ਵਿਦੇਸ਼ ਵਿੱਚ ਨਾਜਾਇਜ਼ ਸਬੰਧ ਸਨ। ਇਹ ਚਾਰ ਮਹੀਨਿਆਂ ਦੀ ਗਰਭਵਤੀ ਹੈ। ਇਸ ਲਈ ਉਹ 35 ਲੱਖ ਰੁਪਏ ਦੇਣ ਨਹੀਂ ਤਾਂ ਉਨ੍ਹਾਂ ਦੇ ਪੁੱਤਰ ਵਿਰੁੱਧ ਕੇਸ ਦਰਜ ਕਰਵਾ ਕੇ ਉਸ ਡਿਪੋਰਟ ਕਰਵਾਇਆ ਜਾਵੇਗਾ। ਮਗਰੋਂ ਸਤੀਸ਼ ਨਾਇਨ ਨੇ ਵਾਰ ਵਾਰ ਫੋਨ ਕਰਕੇ ਪੈਸੇ ਮੰਗੇ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਫੇਰ ਪੰਜੇ ਮੁਲਜ਼ਮ ਚਮਕੌਰ ਸਾਹਿਬ ਦੇ ਗੁਰਦੁਆਰਾ ਕਤਲਗੜ੍ਹ ਵਿੱਚ ਆਏ, ਜਿਨ੍ਹਾਂ ਵਿੱਚ ਤਿੰਨ ਨੌਜਵਾਨ ਅਤੇ ਦੋ ਔਰਤਾਂ ਸਨ। ਉਨ੍ਹਾਂ ਨਾਜਰ ਸਿੰਘ ਨੂੰ ਰਿਵਾਲਵਰ ਦਿਖਾ ਕੇ ਜਲਦੀ ਪੈਸੇ ਦੇਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਰੌਲਾ ਪੈਣ ’ਤੇ ਲੋਕਾਂ ਨੇ ਪੰਜਾਂ ਮੁਲਜ਼ਮਾਂ ਨੂੰ ਫੜ ਕੇ ਪੁਲੀਸ ਦੇ ਹਵਾਲੇ ਕਰ ਦਿੱਤਾ। ਥਾਣਾ ਮੁਖੀ ਕਮਲ ਤਨੇਜਾ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਨੇ ਨੂੰ ਜੇਲ੍ਹ ਭੇਜ ਦਿੱਤਾ ਹੈ।

Advertisement

Advertisement