ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੈਰੋਇਨ ਸਣੇ ਪੰਜ ਗ੍ਰਿਫ਼ਤਾਰ

06:57 AM Jul 22, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 21 ਜੁਲਾਈ
ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਪੰਜ ਜਣਿਆਂ ਨੂੰ ਹੈਰੋਇਨ, ਡਰੱਗ ਮਨੀ ਅਤੇ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸਹਾਇਕ ਕਮਿਸ਼ਨਰ ਪੁਲੀਸ ਸਿਵਲ ਲਾਇਨ ਜਤਿਨ ਬਾਂਸਲ ਦੀ ਅਗਵਾਈ ਹੇਠ ਅਵਨੀਤ ਕੌਰ ਮੁੱਖ ਅਫਸਰ ਥਾਣਾ ਮਾਡਲ ਟਾਊਨ ਦੀ ਪੁਲੀਸ ਪਾਰਟੀ ਵੱਲੋਂ ਤਸਕਰੀ ਦੇ ਮਾਮਲੇ ਵਿੱਚ ਲੋੜੀਂਦੇ ਅਨੀਕੇਤ ਤਲਵਾੜਾ ਉਰਫ਼ ਜੈਰੀ ਵਾਸੀ ਡਾ. ਅੰਬੇਡਕਰ ਨਗਰ ਨੂੰ ਕਾਬੂ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ, 55 ਹਜ਼ਾਰ ਰੁਪਏ ਡਰੱਗ ਮਨੀ, ਐਕਟਿਵਾ ਸਕੂਟਰ ਅਤੇ ਦੇਸੀ ਪਿਸਤੌਲ 32 ਬੋਰ ਬਰਾਮਦ ਕੀਤਾ ਹੈ। ਉਸ ਖ਼ਿਲਾਫ਼ ਪਹਿਲਾਂ ਆਰਮਜ਼ ਐਕਟ ਤਹਿਤ ਥਾਣਾ ਡਿਵੀਜ਼ਨ ਨੰਬਰ 5 ਅਤੇ ਥਾਣਾ ਮਾਡਲ ਟਾਊਨ ਵਿੱਚ ਕੇਸ ਦਰਜ ਹਨ।
ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ 7 ਦੇ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਗੁਰਪ੍ਰੀਤ ਸਿੰਘ ਵਾਸੀ ਮੁਹੱਲਾ ਕੇਸਰੀ ਕਲੋਨੀ ਜੱਸੀਆਂ ਨੂੰ ਮੋਟਰਸਾਈਕਲ ਤੇ ਸਵਾਰ ਹੋ ਕੇ ਗਾਹਕਾਂ ਨੂੰ ਹੈਰੋਇਨ ਸਪਲਾਈ ਕਰਨ ਲਈ ਜਾਂਦਿਆਂ ਕਾਬੂ ਕਰਕੇ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਥਾਣਾ ਜਮਾਲਪੁਰ ਦੇ ਥਾਣੇਦਾਰ ਮੁਖਤਿਆਰ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਪ੍ਰਗਟ ਸਿੰਘ ਵਾਸੀ ਪਿੰਡ ਕੂੰਮਕਲਾਂ ਅਤੇ ਅੰਮ੍ਰਿਤ ਸਿੰਘ ਉਰਫ਼ ਸੁੱਖਾ ਨੂੰ ਪਿੰਡ ਜੰਡਿਆਲੀ ਵੱਲੋਂ ਮੋਟਰਸਾਈਕਲ ਤੇ ਆਉਂਦਿਆਂ ਸ਼ੱਕ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 1.17 ਗ੍ਰਾਮ ਹੈਰੋਇਨ ਬਰਾਮਦ ਹੋਈ। ਇੱਕ ਹੋਰ ਮਾਮਲੇ ਸਬੰਧੀ ਥਾਣੇਦਾਰ ਅਜੀਤਪਾਲ ਸਿੰਘ ਨੇ ਦੱਸਿਆ ਹੈ ਕਿ ਥਾਣਾ ਸਲੇਮ ਟਾਬਰੀ ਦੀ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਰਵਿੰਦਰ ਸਿੰਘ ਵਾਸੀ ਗੁਰੂ ਹਰਿਰਾਇ ਨਗਰ ਨੇੜੇ ਮੈਟਰੋ ਨੂੰ ਪੈਦਲ ਆਉਂਦਿਆਂ ਕਾਬੂ ਕਰਕੇ ਉਸ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

Advertisement

Advertisement