ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੈਂਗਸਟਰ ਸੋਨੂੰ ਖੱਤਰੀ ਦੇ ਪੰਜ ਸਾਥੀ ਗ੍ਰਿਫ਼ਤਾਰ

08:27 AM Jun 30, 2024 IST
ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ।

ਪੱਤਰ ਪ੍ਰੇਰਕ
ਜਲੰਧਰ, 29 ਜੂਨ
ਇਥੋਂ ਦੀ ਦਿਹਾਤੀ ਪੁਲੀਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆਉਣ ਵਾਲੇ ਇੱਕ ਗਰੋਹ ਦਾ ਪਰਦਾਫਾਸ਼ ਕਰਦਿਆਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਮੁਲਜ਼ਮ ਅਮਰੀਕਾ ਸਥਿਤ ਗੈਂਗਸਟਰ ਸੋਨੂੰ ਖੱਤਰੀ ਅਤੇ ਸੌਰਵ ਗੁੱਜਰ ਗੈਂਗ ਦੇ ਸੰਪਰਕ ਵਿੱਚ ਸਨ, ਜਿਨ੍ਹਾਂ ਨੇ ਹੁਸ਼ਿਆਰਪੁਰ ਅਤੇ ਆਦਮਪੁਰ ਵਿੱਚ ਆਪਣੇ ਵਿਰੋਧੀ ਗਰੋਹ ਦੇ ਕਾਰਕੁਨਾਂ ’ਤੇ ਹਮਲਾ ਕਰਨਾ ਸੀ। ਹਾਲਾਂਕਿ ਇਸ ਤੋਂ ਪਹਿਲਾਂ ਹੀ ਉਕਤ ਮੁਲਜ਼ਮਾਂ ਨੂੰ ਥਾਣਾ ਫਿਲੌਰ ਦੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਦੀ ਪਛਾਣ ਸ਼ਿਵ ਦਿਆਲ ਉਰਫ਼ ਬਿੱਲਾ ਵਾਸੀ ਹੁਸ਼ਿਆਰਪੁਰ, ਜਸਵਿੰਦਰ ਸਿੰਘ ਉਰਫ਼ ਕਾਲਾ ਵਾਸੀ ਆਦਮਪੁਰ, ਹਰਜੀਤ ਸਿੰਘ ਉਰਫ਼ ਗੋਰਾ, ਚੰਦਰ ਸ਼ੇਖਰ ਉਰਫ਼ ਪੰਡਤ ਵਾਸੀ ਹੁਸ਼ਿਆਰਪੁਰ ਅਤੇ ਗੁਰਵਿੰਦਰ ਸਿੰਘ ਉਰਫ਼ ਸੁੱਚਾ ਉਰਫ਼ ਗਿੰਦੂ ਵਾਸੀ ਕਪੂਰਥਲਾ ਵਜੋਂ ਹੋਈ ਹੈ, ਜਿਨ੍ਹਾਂ ਕੋਲੋਂ ਪੰਜ ਹਥਿਆਰ ਬਰਾਮਦ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਹਥਿਆਰਾਂ ਦਾ ਆਰਡਰ ਅਮਰੀਕਾ ਵਿੱਚ ਬੈਠੇ ਇੱਕ ਗੈਂਗਸਟਰ ਨੇ ਦਿੱਤਾ ਸੀ। ਮੁਲਜ਼ਮ ਚੰਦਰ ਸ਼ੇਖਰ ਖੁਦ ਮੱਧ ਪ੍ਰਦੇਸ਼ ਤੋਂ ਉਕਤ ਹਥਿਆਰ ਲੈ ਕੇ ਆਇਆ ਸੀ। ਪੁਲੀਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ’ਤੇ ਲਿਆ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਫਿਲੌਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਪੁਲੀਸ ਨੇ ਮੱਧ ਪ੍ਰਦੇਸ਼ ਦੇ ਹਥਿਆਰ ਸਪਲਾਈ ਕਰਨ ਵਾਲਿਆਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਕਤ ਮੁਲਜ਼ਮਾਂ ਨੇ ਸਿਰਫ਼ ਹਥਿਆਰਾਂ ਦੀ ਡਿਲਵਰੀ ਲਈ ਸੀ, ਜਦੋਂਕਿ ਹਥਿਆਰਾਂ ਦੇ ਪੈਸੇ ਵਿਦੇਸ਼ ਤੋਂ ਸਿੱਧੇ ਸਪਲਾਇਰ ਨੂੰ ਭੇਜੇ ਗਏ ਸਨ।

Advertisement

Advertisement
Advertisement