ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ਵਿੱਚ ਗਰਮੀ ਕਾਰਨ ਪੰਜ ਮੌਤਾਂ

08:07 AM Jun 20, 2024 IST
ਲੂ ਲੱਗਣ ਕਾਰਨ ਬੇਹੋਸ਼ ਹੋਏ ਵਿਅਕਤੀ ਨੂੰ ਹਸਪਤਾਲ ਲਿਜਾਂਦੇ ਹੋਏ ਸਿਹਤ ਕਾਮੇ। -ਫੋਟੋ: ਪੀਟੀਆਈ

ਪੱਤਰ ਪ੍ਰੇਰਕ
ਨਵੀਂ ਦਿੱਲੀ, 19 ਜੂਨ
ਦਿੱਲੀ ਵਿੱਚ ਹੀਟ ਸਟ੍ਰੋਕ ਕਾਰਨ ਪਿਛਲੇ 72 ਘੰਟਿਆਂ ਵਿੱਚ ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਦਾਖਲ ਹੋਏ ਪੰਜ ਮਰੀਜ਼ਾਂ ਦੀ ਮੌਤ ਹੋ ਗਈ ਜਦਕਿ 12 ਹੋਰਾਂ ਦੀ ਹਾਲਤ ਗੰਭੀਰ ਹੈ। ਇਨ੍ਹਾਂ ’ਚੋਂ ਬਹੁਤੇ ਦਿਹਾੜੀਦਾਰ ਹਨ।
ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾਕਟਰ ਅਜੈ ਸ਼ੁਕਲਾ ਅਨੁਸਾਰ ਬੀਤੇ ਦਿਨ ਲੂ ਲੱਗਣ ਤੋਂ ਪੀੜਤ 11 ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਉਨ੍ਹਾਂ ਦੱਸਿਆ, ‘‘ਪਿਛਲੇ 72 ਘੰਟਿਆਂ ਵਿੱਚ ਕੁੱਲ 22 ਮਰੀਜ਼ਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਪੰਜ ਦੀ ਜਾਨ ਚਲੀ ਗਈ ਹੈ। 12 ਮਰੀਜ਼ ਵੈਂਟੀਲੇਟਰ ’ਤੇ ਹਨ। ਉਨ੍ਹਾਂ ਦੀ ਹਾਲਤ ਗੰਭੀਰ ਹੈ। ਜ਼ਿਆਦਾਤਰ ਮਰੀਜ਼ ਦਿਹਾੜੀਦਾਰ ਹਨ।’’ ਉਨ੍ਹਾਂ ਦੱਸਿਆ ਕਿ ਮੌਤਾਂ ਦਾ ਮੁੱਖ ਕਾਰਨ ਹਸਪਤਾਲ ਪਹੁੰਚਣ ਵਿੱਚ ਦੇਰੀ ਸੀ। ਉਨ੍ਹਾਂ ਕਿਹਾ, ‘‘ਜ਼ਿਆਦਾਤਰ ਮਰੀਜ਼ ਗਰੀਬ ਪਰਵਾਸੀ ਮਜ਼ਦੂਰ ਹੁੰਦੇ ਹਨ। ਉਹ ਸਰੀਰਕ ਕੰਮ ਜ਼ਿਆਦਾ ਕਰਦੇ ਹਨ, ਇਸ ਲਈ ਉਨ੍ਹਾਂ ਨੂੰ ਗਰਮੀ ਦਾ ਬਹੁਤ ਖ਼ਤਰਾ ਰਹਿੰਦਾ ਹੈ। ਜ਼ਿਆਦਾਤਰ ਮਰੀਜ਼ ਹਸਪਤਾਲ ਪਹੁੰਚਣ ਵਿੱਚ ਦੇਰੀ ਨਾਲ ਮਰ ਜਾਂਦੇ ਹਨ। ਅਜਿਹੀ ਮੌਤ ਦਰ 60-70 ਫੀਸਦ ਹੈ। ਜੇ ਇਲਾਜ ਵਿੱਚ ਦੇਰੀ ਹੋਵੇ ਤਾਂ ਮੌਤਾਂ ਦੀ ਗਿਣਤੀ ਵਧ ਸਕਦੀ ਹੈ।’’
ਜ਼ਿਕਰਯੋਗ ਹੈ ਕਿ ਕੌਮੀ ਰਾਜਧਾਨੀ ਵਿੱਚ ਮੰਗਲਵਾਰ ਅਤੇ ਬੁੱਧਵਾਰ ਦੀ ਰਾਤ ਇਸ ਸੀਜ਼ਨ ਦੀ ਸਭ ਤੋਂ ਗਰਮ ਰਾਤ ਰਹੀ। ਇਸ ਦੌਰਾਨ ਤਾਪਮਾਨ 33.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅਤਿ ਦੀ ਗਰਮੀ ਤੋਂ ਰਾਹਤ ਨਾ ਮਿਲਣ ਕਾਰਨ ਦਿੱਲੀ-ਐਨਸੀਆਰ ਦੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਅਤੇ ਥਕਾਵਟ ਦੀ ਸ਼ਿਕਾਇਤ ਵਾਲੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਡਾਕਟਰਾਂ ਨੇ ਬਜ਼ੁਰਗਾਂ ਨੂੰ ਘਰ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ। ਪਿਛਲੇ ਮਹੀਨੇ ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਦੇ ਮਰੀਜ਼ਾਂ ਲਈ ਦੋ-ਦੋ ਬੈੱਡ ਰਾਖਵੇਂ ਰੱਖਣ ਦਾ ਐਲਾਨ ਕੀਤਾ ਸੀ।

Advertisement

Advertisement
Advertisement