ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜ ਨਸ਼ਾ ਤਸਕਰ 526 ਗ੍ਰਾਮ ਹੈਰੋਇਨ ਸਣੇ ਕਾਬੂ

09:47 PM Jun 29, 2023 IST

ਪੱਤਰ ਪ੍ਰੇਰਕ

Advertisement

ਸ੍ਰੀ ਗੋਇੰਦਵਾਲ ਸਾਹਿਬ, 24 ਜੂਨ

ਥਾਣਾ ਗੋਇੰਦਵਾਲ ਸਾਹਿਬ ਦੀ ਪੁਲੀਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਵੱਖ-ਵੱਖ ਮਾਮਲਿਆਂ ਵਿੱਚ ਪੰਜ ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ 526 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਬਰਾਮਦ ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ ਵਿੱਚ ਢਾਈ ਕਰੋੜ ਤੋਂ ਵੱਧ ਕੀਮਤ ਦੱਸੀ ਜਾ ਰਹੀ ਹੈ।

Advertisement

ਥਾਣਾ ਮੁਖੀ ਸੁਖਬੀਰ ਸਿੰਘ ਨੇ ਦੱਸਿਆ ਕਿ ਏਐੱਸਆਈ ਜਤਿੰਦਰ ਸਿੰਘ ਪੁਲੀਸ ਪਾਰਟੀ ਸਣੇ ਗਸ਼ਤ ਲਈ ਪਿੰਡ ਕੰਗ ਜਾ ਰਹੇ ਸਨ। ਇਸ ਦੌਰਾਨ ਪੁਲੀਸ ਪਾਰਟੀ ਨੂੰ ਦੇਖ ਕੇ ਮੋਟਰਸਾਈਕਲ ਸਵਾਰ ਨੌਜਵਾਨ ਘਬਰਾ ਗਿਆ ਅਤੇ ਵਾਪਸ ਮੁੜਨ ਲੱਗਾ। ਇਸ ਦੌਰਾਨ ਨੌਜਵਾਨ ਨੇ ਆਪਣੀ ਜੇਬ ਵਿੱਚੋਂ ਲਿਫ਼ਾਫ਼ਾ ਕੱਢ ਕੇ ਗਲੀ ਵਿੱਚ ਸੁੱਟ ਦਿੱਤਾ। ਇਸ ਵਿੱਚੋਂ 274 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਕੰਵਲਪ੍ਰੀਤ ਸਿੰਘ ਵਜੋਂ ਹੋਈ ਹੈ।

ਦੂਜੇ ਮਾਮਲੇ ਵਿੱਚ ਏਐਸਆਈ ਪ੍ਰੇਮ ਸਿੰਘ ਪੁਲੀਸ ਪਾਰਟੀ ਸਣੇ ਗਸ਼ਤ ਸਬੰਧੀ ਪਿੰਡ ਤੁੜ ਨੂੰ ਜਾ ਰਹੇ ਸਨ ਤਾਂ ਦੋ ਨੌਜਵਾਨ ਪੁਲੀਸ ਪਾਰਟੀ ਨੂੰ ਦੇਖ ਕੇ ਪਿੱਛੇ ਨੂੰ ਮੁੜਨ ਲੱਗੇ। ਉਨ੍ਹਾਂ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਤਲਾਸ਼ੀ ਲਈ ਤਾਂ 147 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਅਤੇ ਮਨਦੀਪ ਸਿੰਘ ਪੁੱਤਰ ਦਿਲਬਾਗ ਸਿੰਘ ਵਜੋਂ ਹੋਈ ਹੈ।

ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੀ ਪੁਲੀਸ ਨੇ ਸੁਖਵਿੰਦਰ ਸਿੰਘ , ਜੋਬਨਪ੍ਰੀਤ ਸਿੰਘ ਕੋਲੋਂ 105 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਡੀਐਸਪੀ ਅਰੁਣ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੁਲੀਸ ਲਗਾਤਾਰ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰ ਰਹੀ ਹੈ।

Advertisement
Tags :
ਹੈਰੋਇਨਕਾਬੂਗ੍ਰਾਮਤਸਕਰਨਸ਼ਾ
Advertisement