For the best experience, open
https://m.punjabitribuneonline.com
on your mobile browser.
Advertisement

ਕੌਮਾਂਤਰੀ ਹਵਾਈ ਅੱਡੇ ਤੋਂ ਪੰਜ ਸੋਨਾ ਤਸਕਰ ਗ੍ਰਿਫਤਾਰ

10:21 PM Jun 29, 2023 IST
ਕੌਮਾਂਤਰੀ ਹਵਾਈ ਅੱਡੇ ਤੋਂ ਪੰਜ ਸੋਨਾ ਤਸਕਰ ਗ੍ਰਿਫਤਾਰ
Advertisement

ਨਵੀਂ ਦਿੱਲੀ: ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਅੱਜ ਪੰਜ ਵਿਅਕਤੀਆਂ ਨੂੰ 2.6 ਕਰੋੜ ਰੁਪਏ ਤੋਂ ਵੱਧ ਦੇ ਸੋਨੇ ਦੀ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ‘ਤੇ ਕਸਟਮ ਅਧਿਕਾਰੀਆਂ ਵੱਲੋਂ ਦਰਜ ਕੀਤੇ ਗਏ ਦੋ ਵੱਖ ਵੱਖ ਮਾਮਲਿਆਂ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪਹਿਲੇ ਕੇਸ ਵਿੱਚ ਅਧਿਕਾਰੀਆਂ ਨੇ ਚਾਰ ਵਿਅਕਤੀਆਂ ਨੂੰ ਰੋਕਿਆ, ਜਿਨ੍ਹਾਂ ਵਿੱਚੋਂ ਦੋ ਮੰਗਲਵਾਰ ਨੂੰ ਅਤੇ ਬਾਕੀ ਬੁੱਧਵਾਰ ਨੂੰ ਬੈਂਕਾਕ ਤੋਂ ਆਏ ਸਨ। ਇਨ੍ਹਾਂ ਦੀ ਤਲਾਸ਼ੀ ਲੈਣ ‘ਤੇ ਉਨ੍ਹਾਂ ਕੋਲੋਂ 4 ਕਿਲੋ ਸੋਨਾ (ਹਰ ਯਾਤਰੀ ਤੋਂ ਇੱਕ ਕਿਲੋ) ਬਰਾਮਦ ਹੋਇਆ। ਇਸ ਦੀ ਕੀਮਤ 2.09 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਕਿ ਇੱਕ ਹੋਰ ਵਿਅਕਤੀ ਨੂੰ ਮੰਗਲਵਾਰ ਨੂੰ ਬੈਂਕਾਕ ਪਹੁੰਚਣ ਤੋਂ ਬਾਅਦ ਰੋਕਿਆ ਗਿਆ। ਉਸ ਦੀ ਤਲਾਸ਼ੀ ਲੈਣ ‘ਤੇ 1.07 ਕਿਲੋਗ੍ਰਾਮ ਸੋਨਾ ਬਰਾਮਦ ਹੋਇਆ, ਜਿਸ ਦੀ ਕੀਮਤ 56.43 ਲੱਖ ਰੁਪਏ ਬਣਦੀ ਹੈ। -ਪੱਤਰ ਪ੍ਰੇਰਕ

Advertisement

Advertisement
Tags :
Advertisement
Advertisement
×