ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਸ਼ਾਸਨ ਵੱਲੋਂ ਪੰਜ ਆਈਲੈਟਸ ਸੈਂਟਰ ਸੀਲ

07:04 AM Jul 11, 2023 IST
featuredImage featuredImage
ਇੱਕ ਆਈਲੈਟਸ ਸੈਂਟਰ ਦੇ ਦਸਤਾਵੇਜ਼ ਚੈੱਕ ਕਰਦੇ ਹੋਏ ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ।

ਹਰਜੀਤ ਸਿੰਘ ਪਰਮਾਰ
ਬਟਾਲਾ, 10 ਜੁਲਾਈ
ਸਥਾਨਕ ਪ੍ਰਸ਼ਾਸਨ ਨੇ ਅੱਜ ਇੱਥੇ ਸ਼ਹਿਰ ਅੰਦਰ ਚੱਲ ਰਹੇ ਆਈਲੈਟਸ ਸੈਂਟਰਾਂ ’ਤੇ ਛਾਪੇ ਮਾਰੇ। ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ ਛਾਪੇਮਾਰੀ ਦੌਰਾਨ ਬਨਿਾਂ ਲਾਇਸੈਂਸ ਤੋਂ ਚੱਲ ਰਹੇ ਪੰਜ ਆਈਲੈਟਸ ਸੈਂਟਰਾਂ ਨੂੰ ਸੀਲ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਫਾਇਰ ਬ੍ਰਿਗੇਡ ਦੀ ਟੀਮ ਵੀ ਮੌਜੂਦ ਸੀ। ਦੱਸਣਯੋਗ ਹੈ ਕਿ ਬਟਾਲਾ ਵਿੱਚ ਇਸ ਸਮੇਂ 40 ਤੋਂ ਵਧੇਰੇ ਆਈਲੈਟਸ ਸੈਂਟਰ ਚੱਲ ਰਹੇ ਹਨ ਅਤੇ ਇਨ੍ਹਾਂ ਵਿੱਚੋਂ ਜ਼ਿਆਦਾਤਰ ਬਨਿਾਂ ਲਾਇਸੈਂਸ ਦੇ ਚੱਲ ਰਹੇ ਹਨ। ਅੱਜ ਸਵੇਰੇ 12 ਵਜੇ ਦੇ ਕਰੀਬ ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ, ਥਾਣਾ ਸਿਟੀ ਦੇ ਮੁਖੀ ਮਨਬੀਰ ਸਿੰਘ, ਫਾਇਰ ਬ੍ਰਿਗੇਡ ਦੇ ਅਫ਼ਸਰ ਨੀਰਜ ਸ਼ਰਮਾ ਅਤੇ ਉਂਕਾਰ ਸਿੰਘ ਦੀ ਅਗਵਾਈ ਹੇਠ ਟੀਮ ਵੱਲੋਂ ਆਈਲੈਟਸ ਸੈਂਟਰਾਂ ’ਤੇ ਕੀਤੀ ਗਈ ਛਾਪੇਮਾਰੀ ਦੌਰਾਨ ਆਈਲੈਟਸ ਸੈਂਟਰਾਂ ਦੇ ਲਾਇਸੈਂਸ, ਫਾਇਰ ਬ੍ਰਿਗੇਡ ਵਿਭਾਗ ਦੀ ਮਨਜ਼ੂਰੀ ਅਤੇ ਹੋਰ ਕਾਗਜ਼ਾਤ ਚੈੱਕ ਕੀਤੇ ਗਏ। ਇਸ ਦੌਰਾਨ ਜਨਿ੍ਹਾਂ ਕੋਲ ਲਾਇਸੈਂਸ ਅਤੇ ਹੋਰ ਕਾਗਜ਼ਾਤ ਨਹੀਂ ਸਨ ਉਨ੍ਹਾਂ ਨੂੰ ਜਿੰਦਰੇ ਵੀ ਲਾਏ ਗਏ। ਪ੍ਰਸ਼ਾਸ਼ਨ ਦੀ ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ 10 ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰਾਂ ਦੀ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਪੰਜ ਆਈਲੈਟਸ ਸੈਂਟਰਾਂ ਦੇ ਦਸਤਾਵੇਜ਼ ਪੂਰੇ ਪਾਏ ਗਏ ਹਨ ਅਤੇ ਪੰਜ ਸੈਂਟਰ ਬਨਿਾਂ ਦਸਤਾਵੇਜ਼ਾਂ ਦੇ ਚੱਲ ਰਹੇ ਸਨ ਜਨਿ੍ਹਾਂ ਨੂੰ ਤੁਰੰਤ ਬੰਦ ਕਰਵਾ ਦਿੱਤਾ ਗਿਆ ਹੈ।

Advertisement

Advertisement
Tags :
ਆਈਲੈਟਸਸੈਂਟਰ:ਪ੍ਰਸ਼ਾਸਨਵੱਲੋਂ