ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਹਾਦਸੇ ਵਿੱਚ ਪੰਜ ਜ਼ਖ਼ਮੀ

08:00 AM Apr 18, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਅਪਰੈਲ
ਦੱਖਣੀ ਦਿੱਲੀ ਦੇ ਪੁਸ਼ਪ ਵਿਹਾਰ ਇਲਾਕੇ ਵਿੱਚ ਬੁੱਧਵਾਰ ਨੂੰ ਇੱਕ ਕਾਰ ਅਤੇ ਟਰੱਕ ਦੀ ਟੱਕਰ ਵਿੱਚ ਪੰਜ ਲੋਕ ਜ਼ਖ਼ਮੀ ਹੋ ਗਏ। ਦਿੱਲੀ ਪੁਲੀਸ ਅਨੁਸਾਰ ਹਾਦਸਾ ਦੁਪਹਿਰ 1 ਵਜੇ ਦੇ ਕਰੀਬ ਵਾਪਰਿਆ, ਜਦੋਂ ਕਾਰ ਚਾਲਕ ਨੇ ਸਕੂਟਰ ਸਵਾਰ ਨੂੰ ਟੱਕਰ ਮਾਰਨ ਤੋਂ ਬਚਣ ਦੀ ਕੋਸ਼ਿਸ਼ ਕੀਤੀ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਇੱਕ ਟੀਮ ਨੂੰ ਮੌਕੇ ’ਤੇ ਭੇਜਿਆ ਗਿਆ ਅਤੇ ਘਟਨਾ ਸਥਾਨ ’ਤੇ ਦੇਖਿਆ ਕਿ ਇੱਕ ਕਾਰ ਸੜਕ ਕਿਨਾਰੇ ਇੱਕ ਟਰੱਕ ਨਾਲ ਟਕਰਾ ਗਈ ਸੀ। ਪੁਲੀਸ ਨੇ ਦੱਸਿਆ ਕਿ ਕਾਰ ਦੇ ਡਰਾਈਵਰ ਨੇ ਸਕੂਟਰ ’ਤੇ ਸਵਾਰ ਇਕ ਔਰਤ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਗੱਡੀ ਕੰਟਰੋਲ ਤੋਂ ਬਾਹਰ ਹੋ ਗਈ। ਅਧਿਕਾਰੀ ਨੇ ਕਿਹਾ ਕਿ ਕਾਰ ’ਚ ਸਵਾਰ ਡਰਾਈਵਰ ਸਣੇ ਤਿੰਨ, ਸਕੂਟਰ ਸਵਾਰ ਔਰਤ ਅਤੇ ਮੋਟਰਸਾਈਕਲ ’ਤੇ ਸਵਾਰ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।

Advertisement

Advertisement
Advertisement