ਦਿਹਾੜੀਦਾਰ ਕੋਲੋਂ ਪੰਜ ਕਿੱਲੋ ਹੈਰੋਇਨ ਬਰਾਮਦ
08:00 AM Dec 28, 2024 IST
ਲੁਧਿਆਣਾ (ਟਨਸ):
Advertisement
ਇੱਥੇ ਦਿਹਾੜੀਦਾਰ ਸ਼ਹਿਰ ਦਾ ਨੌਜਵਾਨ ਹੀ ਨਸ਼ਾ ਤਸਕਰ ਨਿਕਲਿਆ। ਪੁਲੀਸ ਦੀ ਸੀਆਈਏ ਟੀਮ ਨੇ ਉਸ ਨੂੰ ਉਦੋਂ ਗ੍ਰਿਫ਼ਤਾਰ ਕੀਤਾ, ਜਦੋਂ ਉਹ ਸਲੇਮ ਟਾਬਰੀ ਇਲਾਕੇ ਵਿੱਚ ਕਿਸੇ ਵਿਅਕਤੀ ਨੂੰ ਹੈਰੋਇਨ ਪਹੁੰਚਾਉਣ ਲਈ ਇੱਕ ਠੇਕੇ ਨੇੜੇ ਉਡੀਕ ਕਰ ਰਿਹਾ ਸੀ। ਉਸ ਕੋਲੋਂ ਪੰਜ ਕਿੱਲੋ ਦਸ ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਅਸ਼ੋਕ ਨਗਰ ਦੇ ਰਹਿਣ ਵਾਲੇ ਕੰਵਰਪਾਲ ਸਿੰਘ ਵਜੋਂ ਹੋਈ ਹੈ ਜਿਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲੀਸ ਨੂੰ ਸੂਹ ਮਿਲੀ ਸੀ ਕਿ ਇਕ ਦਿਹਾੜੀਦਾਰ ਨਸ਼ਾ ਤਸਕਰੀ ਦਾ ਧੰਦਾ ਕਰਦਾ ਹੈ ਜਿਸ ਤੋਂ ਬਾਅਦ ਪੁਲੀਸ ਨੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ।
Advertisement
Advertisement