ਪੈਟਰੋਲ ਪੰਪ ਦੇ ਕਰਿੰਦੇ ਤੋਂ ਪੰਜ ਲੱਖ ਰੁਪਏ ਲੁੱਟੇ
09:52 AM Sep 03, 2024 IST
Advertisement
ਬਠਿੰਡਾ (ਸ਼ਗਨ ਕਟਾਰੀਆ): ਜੋਧਪੁਰ ਰੋਮਾਣਾ ਤੇ ਜੱਸੀ ਪੌ ਵਾਲੀ ਪਿੰਡਾਂ ਦੇ ਵਿਚਕਾਰਲੇ ਰਸਤੇ ’ਤੇ ਹਥਿਆਰਬੰਦ ਮੋਟਰਸਾਈਕਲ ਸਵਾਰਾਂ ਨੇ ਪੈਟਰੋਲ ਪੰਪ ਦੇ ਇੱਕ ਕਰਮਚਾਰੀ ਤੋਂ ਕਥਿਤ ਤੌਰ ’ਤੇ ਤਕਰੀਬਨ ਪੰਜ ਲੱਖ ਰੁਪਏ ਖੋਹ ਲਏ। ਮੁੱਢਲੀ ਜਾਣਕਾਰੀ ਮੁਤਾਬਕ ਕਰਮਚਾਰੀ ਤਰਜਿੰਦਰ ਸਿੰਘ ਇਹ ਰਕਮ ਜੱਸੀ ਪੌ ਵਾਲੀ ਦੇ ਆਪਣੇ ਪੈਟਰੋਲ ਪੰਪ ਤੋਂ ਆਪਣੇ ਮਾਲਕਾਂ ਦੇ ਜੋਧਪੁਰ ਰੋਮਾਣਾ ਸਥਿਤ ਦੂਜੇ ਪੰਪ ’ਤੇ ਲਿਜਾ ਰਿਹਾ ਸੀ। ਰਾਹ ਵਿੱਚ ਘਾਤ ਲਾ ਕੇ ਦੋ ਮੋਟਰਸਾਈਕਲਾਂ ’ਤੇ ਸਵਾਰ ਪੰਜ ਨਕਾਬਪੋਸ਼ ਲੁਟੇਰਿਆਂ ਨੇ ਉਸ ਨੂੰ ਹਥਿਆਰਾਂ ਦਿਖਾ ਕੇ ਇਹ ਨਕਦੀ ਖੋਹੀ ਅਤੇ ਫ਼ਰਾਰ ਹੋ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲੀਸ ਵੀ ਮੌਕੇ ’ਤੇ ਪਹੁੰਚ ਗਈ ਪਰ ਕਾਫੀ ਕੋਸ਼ਿਸ਼ਾਂ ਦੇ ਬਾਵਜੂਦ ਲੁਟੇਰੇ ਪੁਲੀਸ ਦੇ ਹੱਥ ਨਹੀਂ ਲੱਗ ਸਕੇ। ਡੀਐੱਸਪੀ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।
Advertisement
Advertisement