ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੰਬੀਹਾ-ਕੌਸ਼ਲ ਗੈਂਗ ਦੇ ਪੰਜ ਮੈਂਬਰ ਹਥਿਆਰਾਂ ਸਣੇ ਗ੍ਰਿਫ਼ਤਾਰ

07:01 AM Oct 21, 2024 IST
ਗ੍ਰਿਫ਼ਤਾਰ ਕੀਤੇ ਮੁਲਜ਼ਮ ਪੁਲੀਸ ਦੀ ਹਿਰਾਸਤ ’ਚ।

ਹਤਿੰਦਰ ਮਹਿਤਾ
ਜਲੰਧਰ, 20 ਅਕਤੂਬਰ
ਜਲੰਧਰ ਕਮਿਸ਼ਨਰੇਟ ਪੁਲੀਸ ਨੇ ਬੰਬੀਹਾ-ਕੌਸ਼ਲ ਗੈਂਗ ਦੇ ਪੰਜ ਮੁੱਖ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਨੌਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦਾਅਵਾ ਕੀਤਾ ਕਿ ਪੁਲੀਸ ਨੇ ਇਨ੍ਹਾਂ ਗ੍ਰਿਫ਼ਤਾਰੀਆਂ ਨਾਲ ਤਿੰਨ ਕਤਲਾਂ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਅੱਠ ਪਿਸਤੌਲ, ਇੱਕ ਰਿਵਾਲਵਰ ਅਤੇ 15 ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ ਜੱਸਾ ਵਾਸੀ ਪਿੰਡ ਬੋਪਾਰਾਏ ਕਲਾਂ ਥਾਣਾ ਸਦਰ ਨਕੋਦਰ, ਹਰਸ਼ਦੀਪ ਸਿੰਘ ਵਾਸੀ ਪਿੰਡ ਗੈਰੇਜ ਮਹਿਲਪੁਰ, ਸ਼ੇਖਰ ਵਾਸੀ ਪਿੰਡ ਮੁਰਾਦਪੁਰ ਨੇੜੇ ਤਰਨ ਤਾਰਨ, ਗਗਨਦੀਪ ਸਿੰਘ ਉਰਫ ਗਿੰਨੀ ਬਾਜਵਾ ਵਾਸੀ ਨਿਊ ਮਾਡਲ ਹਾਊਸ ਜਲੰਧਰ ਅਤੇ ਅਮਿਤ ਸਹੋਤਾ ਵਾਸੀ ਪਿੰਡ ਬੰਬੀਆਂ ਵਾਲ ਪੀਐੱਸ ਸਦਰ ਜਲੰਧਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਹਥਿਆਰਾਂ ਦੀ ਤਸਕਰੀ, ਕਤਲ, ਫਿਰੌਤੀ ਤੇ ਹੋਰ ਵੱਡੇ ਅਪਰਾਧਾਂ ਵਿੱਚ ਸ਼ਾਮਲ ਸਨ।
ਸਵਪਨ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਖ਼ਿਲਾਫ਼ ਜਲੰਧਰ ਦੇ ਨਿਊ ਬਾਰਾਂਦਰੀ ਸੀਪੀ ਅਤੇ ਥਾਣਾ ਭਾਰਗੋ ਕੈਂਪ ਵਿੱਚ ਦੋ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਪਿਛਲੇ ਦਸ ਮਹੀਨਿਆਂ ਦੌਰਾਨ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਹੁਣ ਤੱਕ ਵੱਖ-ਵੱਖ ਗੈਂਗਾਂ ਦੇ 23 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 49 ਪਿਸਤੌਲ, 121 ਰੌਂਦ ਅਤੇ 59 ਮੈਗਜ਼ੀਨ ਬਰਾਮਦ ਕੀਤੇ ਹਨ।

Advertisement

Advertisement