ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਕਾਨ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ ਪੰਜ ਜੀਅ ਹਲਾਕ

07:54 AM Sep 17, 2023 IST
featuredImage featuredImage
ਨੁਕਸਾਨੇ ਮਕਾਨ ਦਾ ਜਾਇਜ਼ਾ ਲੈਂਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਪੀਟੀਆਈ

ਲਖਨਊ, 16 ਸਤੰਬਰ
ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਅੱਜ ਤੜਕੇ ਇੱਕ ਪੁਰਾਣੇ ਮਕਾਨ ਦੀ ਛੱਤ ਡਿੱਗਣ ਕਾਰਨ ਤਿੰਨ ਬੱਚਿਆਂ ਸਣੇ ਪਰਿਵਾਰ ਦੇ ਪੰਜ ਜੀਆਂ ਦੀ ਮੌਤ ਹੋ ਗਈ। ਇਹ ਹਾਦਸਾ ਆਲਮਬਾਗ ਪੁਲੀਸ ਥਾਣੇ ਅਧੀਨ ਪੈਂਦੀ ਆਨੰਦਨਗਰ ਰੇਲਵੇ ਕਲੋਨੀ ਵਿੱਚ ਵਾਪਰਿਆ। ਪੁਲੀਸ ਨੇ ਦੱਸਿਆ ਕਿ ਰੇਲਵੇ ਅਧਿਕਾਰੀਆਂ ਅਨੁਸਾਰ ਮਕਾਨ ਨੂੰ ਅਸੁਰੱਖਿਅਤ ਐਲਾਨਿਆ ਗਿਆ ਸੀ ਅਤੇ ਪਰਿਵਾਰ ਨੂੰ ਮਕਾਨ ਖ਼ਾਲੀ ਕਰਨ ਲਈ ਕਿਹਾ ਗਿਆ ਸੀ ਪਰ ਉਨ੍ਹਾਂ ਅਜਿਹਾ ਨਹੀਂ ਕੀਤਾ। ਐੱਸਐੱਚਓ ਸ਼ੰਕਰ ਮਹਾਦੇਵਨ ਨੇ ਦੱਸਿਆ ਕਿ ਜਦੋਂ ਸਤੀਸ਼ ਚੰਦਰ (40) ਅਤੇ ਉਸ ਦਾ ਪਰਿਵਾਰ ਸੌ ਰਿਹਾ ਸੀ ਤਾਂ ਮਕਾਨ ਦੀ ਛੱਤ ਡਿੱਗ ਗਈ। ਉਨ੍ਹਾਂ ਦੱਸਿਆ ਕਿ ਸਫ਼ਾਈ ਕਰਮੀਆਂ ਨੇ ਸਵੇਰੇ ਕਰੀਬ ਅੱਠ ਵਜੇ ਪੁਲੀਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ, ਜਿਸ ਮਗਰੋਂ ਪੁਲੀਸ ਅਤੇ ਐੱਨਡੀਆਰਐੱਫ ਦੀ ਟੀਮ ਮੌਕੇ ’ਤੇ ਪੁੱਜੀ। ਮ੍ਰਿਤਕਾਂ ਦੀ ਪਛਾਣ ਸਤੀਸ਼ ਚੰਦਰ (40), ਸਰੋਜਨੀ ਦੇਵੀ (35), ਹਰਸ਼ਿਤ (13), ਹਰਸ਼ਿਤਾ (10) ਅਤੇ ਅੰਸ਼ (ਪੰਜ) ਵਜੋਂ ਹੋਈ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸਤੀਸ਼ ਦੀ ਮਾਂ ਰੇਲਵੇ ਨਾਲ ਕੰਮ ਕਰਦੀ ਸੀ ਅਤੇ ਇਹ ਮਕਾਨ ਉਸ ਨੂੰ ਅਲਾਟ ਹੋਇਆ ਸੀ। ਉਸ ਦੀ ਮੌਤ ਮਗਰੋਂ ਸਤੀਸ਼ ਨੂੰ ਨੌਕਰੀ ਦਿੱਤੀ ਗਈ ਸੀ। ਲਖਨਊ ਦੇ ਜ਼ਿਲ੍ਹਾ ਅਧਿਕਾਰੀ ਸੂਰਿਆ ਪਾਲ ਗੰਗਵਾਰ ਨੇ ਘਟਨਾ ਸਥਾਨ ਦਾ ਦੌਰਾ ਕੀਤਾ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ‘ਐਕਸ’ ਉੱਤੇ ਹਾਦਸੇ ਸਬੰਧੀ ਦੁੱਖ ਜ਼ਾਹਿਰ ਕੀਤਾ ਹੈ। -ਪੀਟੀਆਈ

Advertisement

Advertisement