ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੁਟੇਰਾ ਗਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ

10:40 AM Oct 20, 2023 IST
ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਐੱਸਪੀ ਮਨਵਿੰਦਰਬੀਰ ਸਿੰਘ।

ਚਰਨਜੀਤ ਸਿੰਘ ਢਿੱਲੋਂ
ਜਗਰਾਉਂ, 19 ਅਕਤੂਬਰ
ਥਾਣਾ ਸਦਰ ਦੀ ਪੁਲੀਸ ਨੇ ਮੋਗਾ ਅਤੇ ਲੁਧਿਆਣਾ ਜ਼ਿਲ੍ਹੇ ਵਿੱਚ ਪਿਛਲੇ ਲੰਬੇ ਸਮੇਂ ਤੋਂ ਸਰਗਰਮ ਲੁਟੇਰਾ ਗਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਪ੍ਰੈੱਸ ਮਿਲਣੀ ਦੌਰਾਨ ਐੱਸਪੀ ਮਨਵਿੰਦਰਬੀਰ ਸਿੰਘ ਨੇ ਦੱਸਿਆ ਕਿ ਡੀਐੱਸਪੀ ਸਤਵਿੰਦਰ ਸਿੰਘ ਵਿਰਕ ਤੇ ਇੰਸਪੈਕਟਰ ਅਮਰਜੀਤ ਸਿੰਘ ਗਿੱਲ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਗਾਲਬਿ ਕਲਾਂ ਤੋਂ ਚੂਹੜਚੱਕ ਮਾਰਗ ’ਤੇ ਸਬ-ਇੰਸਪੈਕਟਰ ਹਰਦੇਵ ਸਿੰਘ ਦੀ ਅਗਵਾਈ ਹੇਠ ਬੰਦ ਪਈ ਬਜਰੀ-ਲੁੱਕ ਦੀ ਫੈਕਟਰੀ ’ਚ ਛਾਪਾ ਮਾਰ ਕੇ ਪੰਜ ਲੁਟੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜਗਦੀਪ ਸਿੰਘ ਵਾਸੀ ਨੱਥੂਵਾਲਾ ਜਦੀਦ (ਮੋਗਾ), ਗੁਰਸੇਵਕ ਸਿੰਘ ਉਰਫ ਸੇਵਕ ਵਾਸੀ ਦੋਸਾਂਝ ਰੋਡ (ਮੋਗਾ), ਜਸਵੀਰ ਸਿੰਘ ਉਰਫ ਜੱਸ ਵਾਸੀ ਪਿੰਡ ਬੁੱਘੀਪੁਰਾ (ਮੋਗਾ), ਸੁਰਿੰਦਰ ਸਿੰਘ ਉਰਫ ਸੋਨੂ ਵਾਸੀ ਕੋਟਕਪੂਰਾ ਬਾਈਪਾਸ (ਮੋਗਾ) ਤੇ ਲਖਬੀਰ ਸਿੰਘ ਲੱਕੀ ਵਾਸੀ ਸਾਂਧਾਂ ਵਾਲਾ (ਮੋਗਾ) ਵਜੋਂ ਹੋਈ ਹੈ। ਮੁਲਜ਼ਮਾਂ ਨੂੰ ਹਿਰਾਸਤ ’ਚ ਲੈਣ ਉਪਰੰਤ ਉਨ੍ਹਾਂ ਕੋਲੋਂ ਇੱਕ ਦੇਸੀ ਕੱਟਾ 12 ਬੋਰ ਸਮੇਤ ਦੋ ਕਾਰਤੂਸ, ਤਿੰਨ ਤੇਜ਼ਧਾਰ ਖੰਡੇ, ਲੋਹੇ ਦੀ ਰਾਡ ਅਤੇ ਉਨ੍ਹਾਂ ਦੁਆਰਾ ਖੋਹੇ ਗਏ ਦੋ ਮੋਟਰਸਾਈਕਲ ਅਤੇ 3 ਮੋਬਾਈਲ ਫੋਨ ਬਰਾਮਦ ਕੀਤੇ ਹਨ। ਐੱਸਪੀ ਮਨਵਿੰਦਰਬੀਰ ਸਿੰਘ ਨੇ ਦੱਸਿਆ ਕਿ ਇਸ ਗਰੋਹ ਨੇ ਦੋਵਾਂ ਜ਼ਿਲ੍ਹਿਆਂ ਵਿੱਚ ਪੂਰੀ ਦਹਿਸ਼ਤ ਪੈਦਾ ਕੀਤੀ ਹੋਈ ਸੀ ਅਤੇ ਗਰੋਹ ’ਚ ਸ਼ਾਮਿਲ ਜਗਦੀਪ ਸਿੰਘ ਨੇ ਥਾਣਾ ਸ਼ਹਿਰੀ ਦੀ ਹਦੂਦ ’ਚੋਂ ਇੱਕ ਮੋਟਰਸਾਈਕਲ ਚੋਰੀ ਕੀਤਾ ਸੀ, ਜੋ ਕਿ ਬਰਾਮਦ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅੱਜ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

Advertisement

Advertisement
Advertisement