ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੁਟੇਰਾ ਗਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ

10:18 AM Jan 21, 2024 IST
ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਬਾਰੇ ਜਾਣਤਾਰੀ ਦਿੰਦੇ ਹੋਏ ਜੁਆਇੰਟ ਪੁਲੀਸ ਕਮਿਸ਼ਨਰ ਜਸਕਿਰਨਜੀਤ ਸਿੰਘ ਤੇਜਾ। -ਫੋਟੋ: ਹਿਮਾਂਸ਼ੂ ਮਹਾਜਨ

ਗਗਨਦੀਪ ਅਰੋੜਾ
ਲੁਧਿਆਣਾ, 20 ਜਨਵਰੀ
ਲੁਧਿਆਣਾ ਪੁਲੀਸ ਨੇ ਗਿੱਲ ਰੋਡ ਸਥਿਤ ਸੁਨਿਆਰੇ ਦੀ ਦੁਕਾਨ ’ਚੋਂ ਗਹਿਣੇ ਲੁੱਟਣ ਵਾਲੇ ਕੌਮਾਂਤਰੀ ਲੁਟੇਰਾ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਪੰਜ ਦਿਨ ਤੋਂ ਲਗਾਤਾਰ ਇਸ ਮਾਮਲੇ ਨੂੰ ਹੱਲ ਕਰਨ ’ਚ ਲੱਗੀ ਹੋਈ ਸੀ। ਮੁਲਜ਼ਮਾਂ ਤੋਂ ਤਿੰਨ ਨਾਜਾਇਜ਼ ਪਿਸਤੌਲ, 2 ਕਿਲੋ 120 ਗ੍ਰਾਮ ਚਾਂਦੀ, ਤਿੰਨੇ ਤੋਲੇ ਸੋਨੇ ਦੇ ਗਹਿਣੇ, ਪੰਜ ਕਾਰਤੂਸ ਤੇ ਵਾਰਦਾਤ ਲਈ ਵਰਤੇ ਗਏ ਵਾਹਨ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ’ਚੋਂ 2 ਦਿੱਲੀ ਅਤੇ ਤਿੰਨ ਪੰਜਾਬ ਦੇ ਹਨ, ਜਿਨ੍ਹਾਂ ਦੀ ਪਛਾਣ ਅਨਿਕੇਤ ਵਾਸੀ ਡਾਬਾ ਦੇ ਮੁਹੱਲਾ ਸਤਿਗੁਰੂ ਨਗਰ, ਰਾਹੁਲ ਕੁਮਾਰ ਵਾਸੀ ਲੋਹਾਰਾ ਰੋਡ ਸਥਿਤ ਮੁਹੱਲਾ ਗੁਰੂ ਨਾਨਕ ਨਗਰ, ਨਵਦੀਪ ਦੂਬੇ ਉਰਫ ਗੋਲੀ ਵਾਸੀ ਮੁਹੱਲਾ ਅਜੀਤ ਨਗਰ, ਅੰਕਿਤ ਕੁਮਾਰ ਵਾਸੀ ਦਿੱਲੀ ਵੈਸਟ ਤੇ ਕਰਨ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ 2 ਦਿਨਾਂ ਰਿਮਾਂਡ ’ਤੇ ਲੈ ਕੇ ਪੁੱਛ-ਪੜਤਾਲ ਸ਼ੁਰੂ ਕਰ ਦਿੱਤੀ ਹੈ। ਜੁਆਇੰਟ ਪੁਲੀਸ ਕਮਿਸ਼ਨਰ ਜਸਕਿਰਨਜੀਤ ਸਿੰਘ ਤੇਜਾ ਸਿੰਘ ਨੇ ਦੱਸਿਆ ਕਿ ਪਿੰਡ ਗਿੱਲ ਸਥਿਤ ਜਨਤਾ ਨਗਰ ਵਾਸੀ ਜਗਦੀਸ਼ ਕੁਮਾਰ ਦੀ ਗਿੱਲ ਰੋਡ ’ਤੇ ਸੇਢੀ ਜਿਊਲਰਜ਼ ਦੇ ਨਾਮ ਤੋਂ ਦੁਕਾਨ ਹੈ। ਕਰੀਬ 5 ਦਿਨ ਪਹਿਲਾਂ ਜਗਦੀਸ਼ ਕੁਮਾਰ ਆਪਣੀ ਦੁਕਾਨ ’ਤੇ ਬੈਠਾ ਸੀ। ਇਸੇ ਦੌਰਾਨ ਮੁਲਜ਼ਮਾਂ ਨੇ ਦੁਕਾਨ ’ਚ ਹਥਿਆਰ ਦਿਖਾ ਉਸ ਨੂੰ ਬੰਦੀ ਬਣਾ ਲਿਆ। ਜਿਸ ਤੋਂ ਬਾਅਦ ਮੁਲਜ਼ਮ ਦੁਕਾਨ ’ਚੋਂ ਤਿੰਨ ਤੋਂ ਚਾਰ ਤੋਲੇ ਸੋਨੇ ਦੇ ਗਹਿਣੇ, ਚਾਰ ਕਿਲੋ ਚਾਂਦੀ ਦੇ ਗਹਿਣੇ ਤੇ ਹੋਰ ਕੀਮਤੀ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ। ਪੁਲੀਸ ਲਗਾਤਾਰ ਇਸ ਮਾਮਲੇ ਦੀ ਜਾਂਚ ਕਰ ਰਹੀ ਸੀ। ਅੱਜ ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁੱਛ-ਪੜਤਾਲ ’ਚ ਸਾਹਮਣੇ ਆਇਆ ਕਿ ਮੁਲਜ਼ਮ ਜਗਦੀਸ਼ ਕੁਮਾਰ ਦੀ ਦੁਕਾਨ ਦੀ 10 ਦਿਨ ਤੱਕ ਰੇਕੀ ਕਰਦੇ ਰਹੇ ਤੇ ਫਿਰ ਮੌਕਾ ਦੇਖ ਕੇ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲੀਸ ਇਸ ਮਾਮਲੇ ਵਿੱਚ ਕਈ ਪਹਿਲੂਆਂ ’ਤੇ ਕੰਮ ਕਰ ਰਹੀ ਸੀ।

Advertisement

Advertisement
Advertisement