ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ

07:11 AM Sep 30, 2024 IST

ਪੱਤਰ ਪ੍ਰੇਰਕ
ਸ਼ਾਹਕੋਟ, 29 ਸਤੰਬਰ
ਲੋਹੀਆਂ ਖਾਸ ਦੀ ਪੁਲੀਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 5 ਮੁਲਜ਼ਮਾਂ ਨੂੰ ਨਾਜਾਇਜ਼ ਹਥਿਆਰਾਂ ਅਤੇ ਚੋਰੀ ਦੇ ਸਾਮਾਨ ਸਮੇਤ ਗ੍ਰਿਫਤਾਰ ਕੀਤਾ ਹੈ। ਡੀਐੱਸਪੀ ਸ਼ਾਹਕੋਟ ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਥਾਣਾ ਮੁਖੀ ਲੋਹੀਆਂ ਯਾਦਵਿੰਦਰ ਸਿੰਘ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਵਿਸ਼ੇਸ਼ ਨਾਕਾਬੰਦੀ ਦੌਰਾਨ ਜੀਤਾ ਪੁੱਤਰ ਹਰਨੇਕ ਸਿੰਘ ਵਾਸੀ ਕੰਗ ਕਲਾਂ, ਸ਼ਨੀ ਕੁਮਾਰ ਉਰਫ ਸ਼ਨੀ ਪੁੱਤਰ ਜਗਦੀਸ਼ ਰਾਮ ਤੇ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਬਲਵਿੰਦਰ ਸਿੰਘ ਵਾਸੀਆਨ ਖੋਸਾ, ਗੁਰਸ਼ਰਨ ਸਿੰਘ ਉਰਫ ਸ਼ਰਨਾ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਤਲਵੰਡੀ ਸਲੇਮ ਥਾਣਾ ਨਕੋਦਰ ਅਤੇ ਰੋਹਿਤ ਪੁੱਤਰ ਬਲਜੀਤ ਸਿੰਘ ਵਾਸੀ ਮੁਹੱਲਾ ਕਰਦਗਰਾਂ ਸੁਲਤਾਨਪੁਰ ਲੋਧੀ (ਕਪੂਰਥਲਾ) ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਇਕ ਦੇਸੀ ਪਿਸਤੌਲ, ਇਕ ਏਅਰ ਪਿਸਤੌਲ, ਤਿੰਨ ਚੋਰੀ ਦੇ ਮੋਟਰਸਾਈਕਲ ਅਤੇ ਤਿੰਨ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਪੁੱਛ-ਪੜਤਾਲ ਦੌਰਾਨ ਮੁਲਜ਼ਮਾਂ ਨੇ ਵੱਖ-ਵੱਖ ਖੇਤਰਾਂ ਵਿਚ ਲੁੱਟ-ਖੋਹ ਅਤੇ ਚੋਰੀ ਦੀਆਂ 11 ਘਟਨਾਵਾਂ ਨੂੰ ਸਵੀਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁੱਛ-ਪੜਤਾਲ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ, ਜਿਸ ਦਾ ਜਲਦੀ ਹੀ ਪਤਾ ਲਾਇਆ ਜਾਵੇਗਾ।

Advertisement

Advertisement