For the best experience, open
https://m.punjabitribuneonline.com
on your mobile browser.
Advertisement

ਮੈਰਿਟ ’ਚ ਆਈਆਂ ਪੰਜ ਵਿਦਿਆਰਥਣਾਂ ਦਾ ਡੀਸੀ ਵੱਲੋਂ ਸਨਮਾਨ

07:00 AM Apr 26, 2024 IST
ਮੈਰਿਟ ’ਚ ਆਈਆਂ ਪੰਜ ਵਿਦਿਆਰਥਣਾਂ ਦਾ ਡੀਸੀ ਵੱਲੋਂ ਸਨਮਾਨ
ਸੰਗਰੂਰ ’ਚ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੈਰਿਟ ’ਚ ਆਈਆਂ ਵਿਦਿਆਰਥਣਾਂ ਤੋਂ ਖੁਸ਼ੀ ’ਚ ਕੇਕ ਕਟਵਾਉਂਦੇ ਹੋਏ। ਫੋਟੋ: ਲਾਲੀ।
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 25 ਅਪਰੈਲ
ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਤਰਾਸ਼ਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਮਿਸ਼ਨ ਐਕਸੀਲੈਂਸ ਆਰੰਭਿਆ ਸੀ ਅਤੇ ਹਾਲ ਹੀ ਵਿੱਚ ਆਏ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਦੇ ਨਤੀਜਿਆਂ ਨੇ ਵਿਦਿਆਰਥੀਆਂ ਅਤੇ ਤਜਰਬੇਕਾਰ ਅਧਿਆਪਕਾਂ ਦੀ ਮਿਹਨਤ ਤੇ ਦ੍ਰਿੜ ਇਰਾਦਿਆਂ ’ਤੇ ਸਫ਼ਲਤਾ ਦੀ ਮੋਹਰ ਲਗਾ ਦਿੱਤੀ ਹੈ। ਇਹ ਗੱਲ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਦਸਵੀਂ ਦੀਆਂ ਪ੍ਰੀਖਿਆ ਵਿੱਚ ਮੈਰਿਟ ’ਤੇ ਆਈਆਂ ਸਰਕਾਰੀ ਸਕੂਲਾਂ ਦੀਆਂ 5 ਵਿਦਿਆਰਥਣਾਂ ਦੀ ਸਫ਼ਲਤਾ ਦੀ ਖੁਸ਼ੀ ਵਿੱਚ ਸਾਰਿਆਂ ਨਾਲ ਚਾਹ ਦਾ ਕੱਪ ਸਾਂਝਾ ਕਰਦਿਆਂ ਆਖੀ।
ਡਿਪਟੀ ਕਮਿਸ਼ਨਰ ਨੇ ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਮਾਇਲੀ (98.30 ਪ੍ਰਤੀਸ਼ਤ), ਬੇਅੰਤ ਕੌਰ (97.23 ਪ੍ਰਤੀਸ਼ਤ), ਰੀਆ ਸ਼ਰਮਾ (96.92 ਪ੍ਰਤੀਸ਼ਤ), ਪ੍ਰਭਜੋਤ ਕੌਰ (96.76 ਪ੍ਰਤੀਸ਼ਤ) ਅਤੇ ਗਗਨਜੋਤ ਕੌਰ (96.61 ਪ੍ਰਤੀਸ਼ਤ) ਤੋਂ ਵਿਸ਼ੇਸ਼ ਤੌਰ ’ਤੇ ਕੇਕ ਕਟਵਾਇਆ ਅਤੇ ਭਵਿੱਖ ਵਿੱਚ ਹੋਰ ਵੀ ਵੱਡੀਆਂ ਮੱਲਾਂ ਮਾਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਵਿਦਿਆਰਥਣਾਂ ਤੇ ਸਬੰਧਤ ਸਕੂਲਾਂ ਦੇ ਮੁਖੀਆਂ ਨੂੰ ਸਨਮਾਨ ਵਜੋਂ ਸਰਟੀਫਿਕੇਟ ਪ੍ਰਦਾਨ ਕੀਤੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ ‘ਮਿਸ਼ਨ ਐਕਸੀਲੈਂਸ’ ਤਹਿਤ ਸਰਕਾਰੀ ਸਕੂਲਾਂ ਦੇ 98 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅਤੇ 8 ਵਿਦਿਆਰਥੀਆਂ ਨੇ 95 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਨੇ ਜੀਵਨ ਲਈ ਨਿਰਧਾਰਿਤ ਟੀਚਿਆਂ ਬਾਰੇ ਆਪਣੀ ਸਾਂਝ ਪਾਈ।

Advertisement

Advertisement
Author Image

joginder kumar

View all posts

Advertisement
Advertisement
×