For the best experience, open
https://m.punjabitribuneonline.com
on your mobile browser.
Advertisement

ਚੋਣ ਕਮਿਸ਼ਨ ਵੱਲੋਂ ਪੰਜ ਨਵੇਂ ਜ਼ਿਲ੍ਹਾ ਪੁਲੀਸ ਕਪਤਾਨ ਤਾਇਨਾਤ

07:09 AM Mar 23, 2024 IST
ਚੋਣ ਕਮਿਸ਼ਨ ਵੱਲੋਂ ਪੰਜ ਨਵੇਂ ਜ਼ਿਲ੍ਹਾ ਪੁਲੀਸ ਕਪਤਾਨ ਤਾਇਨਾਤ
Advertisement

ਚਰਨਜੀਤ ਭੁੱਲਰ
ਚੰਡੀਗੜ੍ਹ, 22 ਮਾਰਚ
ਚੋਣ ਕਮਿਸ਼ਨ ਨੇ ਪੰਜਾਬ ’ਚ ਤਬਦੀਲ ਕੀਤੇ ਪੰਜ ਐੱਸਐੱਸਪੀ’ਜ਼ ਦੀ ਥਾਂ ਅੱਜ ਨਵੇਂ ਜ਼ਿਲ੍ਹਾ ਪੁਲੀਸ ਕਪਤਾਨਾਂ ਦੀ ਤਾਇਨਾਤੀ ਕੀਤੀ ਹੈ। ਚੋੋਣ ਕਮਿਸ਼ਨ ਨੇ ਲੰਘੇ ਦਿਨ ਉਨ੍ਹਾਂ ਜ਼ਿਲ੍ਹਿਆਂ ਦੇ ਐੱਸਐੱਸਪੀ ਬਦਲੇ ਸਨ ਜਿੱਥੇ ਪੰਜਾਬ ਪਬਲਿਕ ਸਰਵਿਸ ਰੈਂਕ ਦੇ ਅਧਿਕਾਰੀ ਤਾਇਨਾਤ ਸਨ। ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਤੋਂ ਤਾਇਨਾਤੀ ਵਾਸਤੇ ਆਈਪੀਐੱਸ ਅਧਿਕਾਰੀਆਂ ਦੇ ਪੈੱਨਲ ਦੀ ਮੰਗ ਕੀਤੀ ਸੀ। ਸਰਕਾਰ ਨੇ ਇਨ੍ਹਾਂ ਜ਼ਿਲ੍ਹਿਆਂ ਵਾਸਤੇ ਪੈੱਨਲ ਭੇਜਿਆ ਜਿਨ੍ਹਾਂ ’ਚੋਂ ਇਨ੍ਹਾਂ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ।
ਮੁੱਖ ਚੋਣ ਅਧਿਕਾਰੀ ਸਬਿਿਨ ਸੀ. ਨੇ ਦੱਸਿਆ ਕਿ ਦੀਪਕ ਪਾਰਿਕ ਨੂੰ ਐੱਸਐੱਸਪੀ ਬਠਿੰਡਾ ਅਤੇ ਅੰਕੁਰ ਗੁਪਤਾ ਨੂੰ ਐੱਸਐੱਸਪੀ ਜਲੰਧਰ ਰੂਰਲ ਤਾਇਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸਿਮਰਤ ਕੌਰ ਨੂੰ ਐੱਸਐੱਸਪੀ ਮਾਲੇਰਕੋਟਲਾ, ਸੁਹੇਲ ਕਾਸਿਮ ਮੀਰ ਨੂੰ ਐੱਸਐੱਸਪੀ ਪਠਾਨਕੋਟ ਅਤੇ ਡਾ. ਪ੍ਰੱਗਿਆ ਜੈਨ ਨੂੰ ਐੱਸਐੱਸਪੀ ਫਾਜ਼ਿਲਕਾ ਵਜੋਂ ਤਾਇਨਾਤ ਕੀਤਾ ਗਿਆ ਹੈ।

Advertisement

Advertisement
Author Image

sukhwinder singh

View all posts

Advertisement
Advertisement
×