ਹਮਲੇ ਦੇ ਦੋਸ਼ ਹੇਠ ਪੰਜ ਨਾਮਜ਼ਦ
10:44 AM Sep 16, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 15 ਸਤੰਬਰ
ਸਥਾਨਕ ਪੁਲੀਸ ਨੇ ‘ਆਪ’ ਆਗੂ ਠੇਕੇਦਾਰ ਸ਼ਮਸ਼ੇਰ ਸਿੰਘ ਮੰਗੀ ’ਤੇ ਬੀਤੇ ਦਿਨੀਂ ਹੋਏ ਹਮਲੇ ਸਬੰਧੀ ਦੋ ਔਰਤਾਂ ਸਣੇ ਪੰਜ ਵਿਰੁੱਧ ਕੇਸ ਦਰਜ ਕਰ ਕੇ ਹਮਲਾਵਰਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਤੇਜ਼ ਕਰ ਦਿੱਤੀ ਹੈ। ਏਐੱਸਆਈ ਜਰਨੈਲ ਸਿੰਘ ਨੇ ਦੱਸਿਆ ਕਿ ਸ੍ਰੀ ਮੰਗੀ ਨੇ ਪੁਲੀਸ ਨੂੰ ਦੱਸਿਆ ਸੀ ਕਿ ਉਹ ਆਪਣੀ ਕਾਰ ’ਤੇ ਚਮਕੌਰ ਸਾਹਿਬ ਸ਼ਹਿਰ ਤੋਂ ਆ ਰਿਹਾ ਸੀ। ਇਸ ਦੌਰਾਨ ਹਰਦੀਪ ਸਿੰਘ ਨੇ ਸਰਹਿੰਦ ਨਹਿਰ ਦੇ ਪੁਲ ’ਤੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਕਾਰ ਭਜਾ ਕੇ ਘਰ ਆ ਗਿਆ ਸੀ। ਉਹ ਜਦੋਂ ਘਰ ਆਇਆ ਤਾਂ ਹਰਦੀਪ ਸਿੰਘ ਤੇ ਸਾਥੀਆਂ ਨੇ ਉਸ ਦੇ ਘਰ ਅੰਦਰ ਦਾਖ਼ਲ ਹੋ ਕੁੱਟਮਾਰ ਕੀਤੀ ਤੇ ਫ਼ਰਾਰ ਹੋ ਗਏ। ਏਐਸਆਈ ਜਰਨੈਲ ਸਿੰਘ ਨੇ ਦੱਸਿਆ ਕਿ ਹਰਦੀਪ ਸਿੰਘ ਪਿੰਡ ਮੁੰਡੀਆਂ ਤੇ ਦੋ ਔਰਤਾਂ ਸਣੇ ਚਾਰ ਅਣਪਛਾਤਿਆਂ ਵਿਰੁੱਧ ਕੇਸ ਦਰਜ ਕੀਤਾ ਹੈ।
Advertisement
Advertisement
Advertisement