For the best experience, open
https://m.punjabitribuneonline.com
on your mobile browser.
Advertisement

ਗਰਾਂਟਾਂ ਦੀ ਦੁਰਵਰਤੋਂ ਦੇ ਦੋਸ਼ ਹੇਠ ਪੰਜ ਪੰਚਾਇਤ ਮੈਂਬਰ ਗ੍ਰਿਫ਼ਤਾਰ

08:14 AM Mar 08, 2024 IST
ਗਰਾਂਟਾਂ ਦੀ ਦੁਰਵਰਤੋਂ ਦੇ ਦੋਸ਼ ਹੇਠ ਪੰਜ ਪੰਚਾਇਤ ਮੈਂਬਰ ਗ੍ਰਿਫ਼ਤਾਰ
Advertisement

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 7 ਮਾਰਚ
ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਮੇਜ ਸਿੰਘ ਅਤੇ ਜਵਾਲਾ ਸਿੰਘ (ਦੋਵੇਂ ਸਾਬਕਾ ਸਰਪੰਚ), ਨਿਰਵੈਲ ਸਿੰਘ, ਕਾਬੁਲ ਸਿੰਘ ਅਤੇ ਗੁਰਬੀਰ ਸਿੰਘ (ਦੋਵੇਂ ਸਾਬਕਾ ਮੈਂਬਰ) ਨੂੰ ਗ੍ਰਾਮ ਪੰਚਾਇਤ ਬੇਨਕਾ, ਜ਼ਿਲ੍ਹਾ ਤਰਨਤਾਰਨ ਦੇ ਵਿਕਾਸ ਲਈ ਮਿਲੀ ਸਰਕਾਰੀ ਗਰਾਂਟ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਸਾਬਕਾ ਪੰਚਾਇਤ ਮੈਂਬਰਾਂ ਖ਼ਿਲਾਫ਼ ਇਹ ਕੇਸ ਪਿੰਡ ਬੇਨਕਾ ਦੇ ਵਸਨੀਕ ਸੁਬੇਗ ਸਿੰਘ ਵੱਲੋਂ ਵਿਜੀਲੈਂਸ ਨੂੰ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਤੋਂ ਪੁੱਛ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਇਨ੍ਹਾਂ ਵਿਅਕਤੀਆਂ ਨੇ ਪਿੰਡ ਬੇਨਕਾ ਦੇ ਪੰਚਾਇਤ ਮੈਂਬਰਾਂ ਵਜੋਂ ਆਪਣੇ ਕਾਰਜਕਾਲ ਦੌਰਾਨ ਸਰਕਾਰੀ ਫੰਡਾਂ ’ਚੋਂ ਲੱਖਾਂ ਰੁਪਏ ਦਾ ਕਥਿਤ ਗਬਨ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਪੰਜਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×